ਸੰਦੀਪ ਸਿੰਗਲਾ, ਧੂਰੀ : ਸਥਾਨਕ ਗੋਲਡਨ ਵੈਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਥਾਣਾ ਸਦਰ ਧੂਰੀ ਅਤੇ ਸਾਂਝ ਕੇਂਦਰ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਥਾਣਾ ਸਦਰ ਧੂਰੀ ਦੇ ਐੱਸਐੱਚਓ ਜਗਬੀਰ ਸਿੰਘ ਵੱਲੋਂ ਜਿੱਥੇ ਬੱਚਿਆਂ ਨੂੰ ਟਰੈਿਫ਼ਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਉੱਥੇ ਹੀ ਸਵੈ ਰੱਖਿਆ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਰਿੰਦਰਪਾਲ ਸਿੰਘ ਵੱਲੋਂ ਬੱਚਿਆਂ ਨੂੰ ਸ਼ਕਤੀ ਐਪ ਅਤੇ 112 ਹੈਲਪ ਲਾਈਨ ਨੰਬਰ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਕੋਈ ਵੀ ਗੈਰ ਕਾਨੂੰਨੀ ਗਤੀਵਿਧੀ ਹੋਣ 'ਤੇ ਪੁਲਸ ਨੂੰ ਸੂਚਿਤ ਕਰਨ ਸੰਬੰਧੀ ਵੀ ਪ੍ਰਰੇਰਿਤ ਕੀਤਾ ਗਿਆ।