ਕਰਨਲ ਡਿਗਰੀ ਕਾਲਜ ’ਚ ਮਨਾਇਆ 'ਹਿੰਦੀ ਦਿਵਸ' ਕਰਨਲ ਡਿਗਰੀ ਕਾਲਜ ’ਚ ਮਨਾਇਆ 'ਹਿੰਦੀ ਦਿਵਸ'
Publish Date: Tue, 15 Sep 2026 03:34 PM (IST)
Updated Date: Wed, 16 Sep 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਸਥਾਨਕ ਕਰਨਲ ਡਿਗਰੀ ਕਾਲਜ ਚੂੜਲ ਕਲਾਂ ਵਿਖੇ ਹਿੰਦੀ ਦਿਵਸ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਕਵਿਤਾ ਉਚਾਰਨ, ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਦੀ ਪ੍ਰਧਾਨਗੀ ਕਾਲਜ ਦੇ ਚੇਅਰਮੈਨ ਸੇਵਾਮੁਕਤ ਕਰਨਲ ਓਪੀ ਰਾਠੀ, ਡਾਇਰੈਕਟਰ ਨਰੇਸ਼ ਰਾਠੀ, ਪ੍ਰਿੰਸੀਪਲ ਡਾ. ਪਰਵੀਨ ਸ਼ਰਮਾ ਅਤੇ ਕਾਲਜ ਇੰਚਾਰਜ ਯਸ਼ਨਦੀਪ ਨੇ ਸਾਂਝੇ ਤੌਰ ਤੇ ਕੀਤੀ। ਇਸ ਮੌਕੇ ਹਿੰਦੀ ਲੈਕਚਰਾਰ ਰੋਬਿਨ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਹਿੰਦੀ ਕਵਿਤਾ ਉਚਾਰਨ ਮੁਕਾਬਲਾ ਵਿੱਚੋ ਜਸਕਰਨ ਕੌਰ ਨੇ ਪਹਿਲਾ ਅਤੇ ਸ਼ਰਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਭਾਸ਼ਣ ਮੁਕਾਬਲਾ ਵਿੱਚ ਪ੍ਰੀਤ ਕੌਰ ਨੇ ਪਹਿਲਾ, ਅਮਨਦੀਪ ਕੌਰ ਨੇ ਦੂਜਾ ਅਤੇ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲਾ ਵਿੱਚ ਅਰਸ਼ ਨੇ ਪਹਿਲਾ, ਹਰਪ੍ਰੀਤ ਸਿੰਘ ਨੇ ਦੂਜਾ ਅਤੇ ਵਿਸ਼ਾਲ ਨੇ ਤੀਜਾ ਸਥਾਨ ਮੱਲਿਆ। ਸਮਾਗਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਪਰਵੀਨ ਸ਼ਰਮਾ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਹਿੰਦੀ ਵਿਭਾਗ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।