17 ਨੂੰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
17 ਜਨਵਰੀ ਨੂੰ ਜ਼ਿਲ੍ਹਾ ਮਾਲੇਰਕੋਟਲਾ ’ਚ ਛੁੱਟੀ ਦਾ ਐਲਾਨ
Publish Date: Wed, 07 Jan 2026 04:45 PM (IST)
Updated Date: Wed, 07 Jan 2026 04:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੀ ਆਜ਼ਾਦੀ ਖਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਚ 17 ਜਨਵਰੀ, ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਸੂਬਾ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ 17 ਜਨਵਰੀ ਨੂੰ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਗਮ ਵਿੱਚ ਹਿੱਸਾ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ’ਤੇ ਲਾਗੂ ਨਹੀਂ ਹੋਣਗੇ।