ਨੈਤਿਕ ਸਿੱਖਿਆ ਇਮਤਿਹਾਨ ਦੇ ਜੇਤੂਆਂ ਦਾ ਸਨਮਾਨ
ਨੈਤਿਕ ਸਿੱਖਿਆ ਇਮਤਿਹਾਨ ਦੇ ਜੇਤੂਆਂ ਦਾ ਸਨਮਾਨ
Publish Date: Wed, 25 Feb 2026 03:37 PM (IST)
Updated Date: Wed, 25 Feb 2026 03:40 PM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ
ਸੰਗਰੂਰ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ ਤੇ ਆਧਾਰਿਤ ਜ਼ੋਨਲ ਪੱਧਰ ’ਤੇ ਅਕਤੂਬਰ ਮਹੀਨੇ ਵਿੱਚ ਕਾਲਜ ਵਿਦਿਆਰਥੀਆਂ ਦੇ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਦਾ ਇਨਾਮ ਵੰਡ ਸਮਾਗਮ ਦੇਸ਼ ਭਗਤ ਕਾਲਜ ਆਫ਼ ਐਜੂਕੇਸ਼ਨ ਬਰੜਵਾਲ ਧੂਰੀ ਵਿਖੇ ਪ੍ਰਿੰਸੀਪਲ ਡਾ. ਕਵਿਤਾ ਮਿੱਤਲ, ਡਾ. ਪਰਮਵੀਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਬਲਬੀਰ ਸਿੰਘ ਸਨ। ਸਟੱਡੀ ਸਰਕਲ ਦੇ ਜ਼ੋਨਲ ਪ੍ਰਧਾਨ ਕੁਲਵੰਤ ਸਿੰਘ ਨਾਗਰੀ, ਅਜਮੇਰ ਸਿੰਘ ਜ਼ੋਨਲ ਸਕੱਤਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ, ਬਲਵੰਤ ਸਿੰਘ ਭਿੱਖੀ ਪ੍ਰਧਾਨ ਸੰਗਰੂਰ ਯੂਨਿਟ ਦੇ ਪ੍ਰੂਬੰਧ ਅਧੀਨ ਸੁਰਿੰਦਰ ਪਾਲ ਸਿੰਘ ਸਿਦਕੀ ਡਿਪਟੀ ਚੀਫ਼ ਆਰਗੇਨਾਈਜ਼ਰ ਨੇ ਸਮਾਗਮ ਦੇ ਮੰਤਵ ਬਾਰੇ ਦੱਸਿਆ। ਇਸ ਮੌਕੇ ਮੁੱਖ ਬੁਲਾਰੇ ਡਾ. ਰਾਜਵਿੰਦਰ ਕੌਰ ਪੰਜਾਬੀ ਲੈਕਚਰਾਰ ਸਰਕਾਰੀ ਰਣਬੀਰ ਕਾਲਜ ਸੰਗਰੂਰ ਨੇ ਮਾਂ ਬੋਲੀ ਦਿਵਸ ਦੇ ਸੰਦਰਭ ਵਿੱਚ ਇਤਿਹਾਸ, ਪਿਛੋਕੜ ਅਤੇ ਵਰਤਮਾਨ ਦੀਆਂ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕਰਦੇ ਕੀਤੇ।
ਇਸ ਇਮਤਿਹਾਨ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਤਾ ਸਥਾਨਕ ਕਾਲਜ ਦੀ ਵਿਦਿਆਰਥਣ ਮਨਰੂਪ ਕੌਰ ਨਾਲ ਦੁਪਿੰਦਰ ਕੌਰ ਸਰਕਾਰੀ ਰਣਬੀਰ ਕਾਲਜ ਸੰਗਰੂਰ, ਸਾਨੀਆ ਦੇਸ਼ ਭਗਤ ਕਾਲਜ ਬਰੜਵਾਲ ਨੂੰ ਸਟੱਡੀ ਸਰਕਲ ਵੱਲੋਂ ਨਕਦ ਪੁਰਸਕਾਰ ਅਤੇ ਬਾਕੀਆਂ ਨੂੰ ਉਤਸ਼ਾਹ ਵਧਾਊ ਇਨਾਮ ਦਿੱਤੇ ਗਏ। ਇਨਾਮ ਵੰਡਣ ਦੀ ਰਸਮ ਡਾ ਬਲਬੀਰ ਸਿੰਘ, ਡਾ ਕਵਿਤਾ ਮਿੱਤਲ, ਡਾ ਰਾਜਵਿੰਦਰ ਕੌਰ ਅਤੇ ਸਟੱਡੀ ਸਰਕਲ ਦੇ ਨੁਮਾਇੰਦਿਆਂ ਨੇ ਨਿਭਾਈ। ਸਟੱਡੀ ਸਰਕਲ ਵੱਲੋਂ ਮੁੱਖ ਮਹਿਮਾਨ, ਕਾਲਜ ਪ੍ਰਿੰਸੀਪਲ ਅਤੇ ਮੁੱਖ ਬੁਲਾਰੇ ਨੂੰ ਦੁਸ਼ਾਲਾ ਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ ਸਰਕਾਰੀ ਰਣਬੀਰ ਕਾਲਜ ਸੰਗਰੂਰ ਅਤੇ ਸਥਾਨਿਕ ਕਾਲਜ ਦੇ ਵਿਦਿਆਰਥੀਆਂ ਜਸ਼ਨਪ੍ਰੀਤ ਸਿੰਘ, ਹੁਸਨਪ੍ਰੀਤ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਵੱਲੋਂ ਪੰਜਾਬੀ ਵਿਰਸੇ ਨੂੰ ਸੰਭਾਲਣ ਪ੍ਰਤੀ ਗੀਤ, ਕਵਿਤਾਵਾਂ ਦੀ ਕੀਤੀ ਪੇਸ਼ਕਾਰੀ ਨੂੰ ਸਰੋਤਿਆਂ ਨੇ ਸਲਾਹਿਆ।