ਵਾਟਰ ਟਰੀਟਮੈਂਟ ਪਲਾਂਟ ਅੰਦਰ ਖ਼ੌਫ਼ਨਾਕ ਵਾਰਦਾਤ, ਵਿਅਕਤੀ ਨੇ ਫੰਦਾ ਲਾ ਕੇ ਕੀਤੀ ਖੁਦਕੁਸ਼ੀ; ਮੌਕੇ 'ਤੇ ਪਹੁੰਚੀ ਪੁਲਿਸ
ਦਿੜ੍ਹਬਾ ਦੇ ਵਾਟਰ ਟਰੀਟਮੈਂਟ ਪਲਾਂਟ ਦੇ ਵਿੱਚ ਇੱਕ 50 ਸਾਲਾਂ ਵਿਅਕਤੀ ਨੇ ਫੰਦਾ ਲਾ ਕੇ ਆਪਣੀ ਜਿੰਦਗੀ ਦੀ ਲੀਲਾ ਪੂਰੀ ਕਰ ਲਈ ਹੈ। ਜਾਣਕਾਰੀ ਅਨੁਸਾਰ ਵਾਟਰ ਟਰੀਟਮੈਂਟ ਪਲਾਂਟ ਵਿੱਚ ਮਾਲੀ ਦੇ ਤੌਰ 'ਤੇ ਕੰਮ ਕਰ ਰਹੇ 50 ਸਾਲਾ ਗੁਰਜੰਟ ਸਿੰਘ ਨੇ ਫਾਹਾ ਲੈ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਦਿੱਤੀ ਹੈ।
Publish Date: Thu, 24 Sep 2026 11:05 AM (IST)
Updated Date: Thu, 24 Sep 2026 11:07 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ - ਦਿੜ੍ਹਬਾ ਦੇ ਵਾਟਰ ਟਰੀਟਮੈਂਟ ਪਲਾਂਟ ਦੇ ਵਿੱਚ ਇੱਕ 50 ਸਾਲਾਂ ਵਿਅਕਤੀ ਨੇ ਫੰਦਾ ਲਾ ਕੇ ਆਪਣੀ ਜਿੰਦਗੀ ਦੀ ਲੀਲਾ ਪੂਰੀ ਕਰ ਲਈ ਹੈ। ਜਾਣਕਾਰੀ ਅਨੁਸਾਰ ਵਾਟਰ ਟਰੀਟਮੈਂਟ ਪਲਾਂਟ ਵਿੱਚ ਮਾਲੀ ਦੇ ਤੌਰ 'ਤੇ ਕੰਮ ਕਰ ਰਹੇ 50 ਸਾਲਾ ਗੁਰਜੰਟ ਸਿੰਘ ਨੇ ਫਾਹਾ ਲੈ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਦਿੱਤੀ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਕਰ ਲਿਆ ਹੈ ਅਤੇ ਪੋਸਟਮਾਰਟਮ ਲਈ ਸਰਕਾਰੀ ਸਿਵਲ ਹਸਪਤਾਲ ਸੁਨਾਮ ਵਿਖੇ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੇ ਗਏ ਬਿਆਨ ਅਨੁਸਾਰ ਗੁਰਜੰਟ ਸਿੰਘ ਪਿਛਲੇ ਲੰਮੇ ਸਮੇਂ ਤੋਂ ਪਰੇਸ਼ਾਨ ਰਹਿੰਦਾ ਸੀ ਸਿਰਫ 11 ਦੇ ਕਰੀਬ ਉਸ ਨੂੰ ਸੈਲਰੀ ਮਿਲਦੀ ਸੀ, ਜਿਸ ਨਾਲ ਉਸਦੇ ਘਰ ਦਾ ਗੁਜ਼ਾਰਾ ਮੁਸ਼ਕਿਲ ਹੁੰਦਾ ਸੀ। ਇਸ ਕਰਕੇ ਉਹ ਆਰਥਿਕ ਤੰਗੀ ਨਾਲ ਪਰੇਸ਼ਾਨ ਸੀ, ਜਿਸ ਕਰਕੇ ਉਸ ਨੇ ਫਾਹਾ ਲੈ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਦਿੱਤੀ ਹੈ।
ਮੁੱਖ ਥਾਣਾ ਅਫਸਰ ਦਿੜ੍ਹਬਾ ਦਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਉੱਤੇ ਪਰਚਾ ਦਰਜ ਕਰਕੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਉਸ ਦਾ ਸੰਸਕਾਰ ਕੀਤਾ ਜਾਵੇਗਾ।