ਪਿੰਡ ਤਾਜੋਕੇ ਵਿਖੇ 15 ਮਾਰਚ ਦੀ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ
ਪਿੰਡ ਤਾਜੋਕੇ ਵਿਖੇ 15 ਮਾਰਚ ਦੀ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ
Publish Date: Thu, 12 Mar 2026 06:29 PM (IST)
Updated Date: Fri, 13 Mar 2026 04:07 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਜਿਲ੍ਹੇ ਦੇ ਪਿੰਡ ਤਾਜੋਕੇ ਵਿਖੇ ਸ੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਵਿਸਾਲ ਰੈਲੀ ਨੂੰ ਲੈ ਕੇ ਹਲਕਾ ਇੰਚਾਰਜ਼ ਭਦੌੜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਰੈਲੀ ’ਚ ਪੁੱਜ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਪੇਸ ਹਨ ਕੁੱਝ ਅਕਾਲੀ ਆਗੂਆਂ ਤੇ ਵਿਚਾਰ: ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 15 ਮਾਰਚ ਦੀ ਪਿੰਡ ਤਾਜੋਕੇ ਦੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ’ਚ ਵੱਡੀ ਗਿਣਤੀ ’ਚ ਅਕਾਲੀ ਆਗੂਆਂ ਤੇ ਵਰਕਰਾਂ ਦਾ ਭਰਵਾਂ ਇਕੱਠ ਅਕਾਲੀ ਦਲ ਨੂੰ ਮਜਬੂਤ ਕਰੇਗਾ। -ਕਰਮਜੀਤ ਸਿੰਘ ਪੋਲਾ, ਤਾਜੋਕੇ ਸਾਬਕਾ ਚੇਅਰਮੈਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ। ਯੂਥ ਵਰਕਰਾਂ ਵਲੋਂ ਵੀ ਨਵੀਆਂ ਕਮੇਟੀਆਂ ਦਾ ਗਠਨ ਕਰਕੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਪ੍ਰਸਾਰ ਲਈ ਪਿੰਡ ਪਿੰਡ ਤੇ ਵਾਰਡ ਵਾਰਡ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤੇ ਪਾਰਟੀ ਦਾ ਗ੍ਰਰਾਫ਼ ਹੋ ਵਧਾਇਆ ਜਾਵੇਗਾ। : ਅਨੁਭਵ ਗਰਗ, ਸੀਨੀਅਰ ਆਗੂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਨਿਰਦੇਸ਼ਾਂ ਤਹਿਤ ਜੋ ਵੀ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ ਉਹ ਉਸ ਜਿੰਮੇਵਾਰੀ ਨੂੰ ਸਮੂਹ ਨੌਜਵਾਨਾਂ ਨੂੰ ਨਾਲ ਲੈ ਕੇ ਪੂਰੀ ਕਰਨਗੇ। ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤੇ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ। - ਦੀਪਇੰਦਰ ਸਿੰਘ ਰਾਹੀ, ਸੀਨੀਅਰ ਆਗੂ ਜ਼ਿਲ੍ਹਾ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਪਿੰਡ ਤਾਜੋਕੇ ਵਿਖੇ ਹੋਣ ਵਾਲੀ ਸ੍ਰੋਮਣੀ ਅਕਾਲੀ ਦਲ ਵਿਸਾਲ ਰੈਲੀ ਦਾ ਇਕੱਠ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰ ਦੇਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਦਰੇ਼ਸਾਂ ਤਹਿਤ ਸ੍ਰੋਮਣੀ ਅਕਾਲੀ ਦੀ ਚੜ੍ਹਤ ਲਈ ਹਮੇਸ਼ਾ ਵਧ ਚੜ੍ਹ ਕੇ ਕੰਮ ਕੀਤਾ ਜਾਵੇਗਾ। ਰੈਲੀ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਰੈਲੀ ’ਚ ਸਮੂਲੀਅਤ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। -ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ