ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਤਹਿਸੀਲ ’ਚ ਪਸਰੀ ਸੁੰਨ, ਕੰਮਕਾਜ ਹੋਇਆ ਪ੍ਰਭਾਵਿਤ
ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਤਹਿਸੀਲ ’ਚ ਪਸਰੀ ਸੁੰਨ, ਕੰਮਕਾਜ ਹੋਇਆ ਪ੍ਰਭਾਵਿਤ
Publish Date: Wed, 18 Mar 2026 03:57 PM (IST)
Updated Date: Wed, 18 Mar 2026 04:01 PM (IST)
- ਤਹਿਸੀਲ ’ਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਝੱਲਣੀ ਪਈ ਪਰੇਸ਼ਾਨੀ
ਬਰਨਾਲਾ : ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਦੇ ਕਾਰਨ ਤਹਿਸੀਲ ਬਰਨਾਲਾ ਅੰਦਰ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ। ਸਾਰਾ ਦਿਨ ਤਹਿਸੀਲ ਅੰਦਰ ਸੁੰਨ ਪਸਰੀ ਰਹੀ। ਹੜਤਾਲ ਕਾਰਨ ਆਪਣਾ ਕੰਮਕਾਜ ਕਰਵਾਉਣ ਲਈ ਆਪਣੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਿਆ। ਜਾਣਕਾਰੀ ਅਨੁਸਾਰ ਐੱਸਐੱਚਓ ਨਰੇ•ਸ਼ ਕੁਮਾਰ ਜੰਡਿਆਲਾ ਗੁਰੂ ਵਿਰੁੱਧ ਕਾਰਵਾਈ ਨੂੰ ਲੈ ਕੇ ਡੀਸੀ ਦਫ਼ਤਰ ਕਾਮਿfਆਂ ਨੇ ਕਲਮਛੋੜ ਹੜਤਾਲ ਸੁਰੂ ਕੀਤੀ ਹੋਈ ਹੈ। ਇਸ ਸਬੰਧੀ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲਜੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਸਮਾਂ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖੀ ਜਾਵੇਗੀ। ਮੁਲਾਜ਼ਮ ਖ਼ਿਲਾਫ਼ ਅਜਿਹਾ ਰਵੱਈਆ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਡੀਸੀ ਦਫ਼ਤਰ ’ਚ ਆਪਣਾ ਕੰਮਕਾਜ ਕਰਵਾਉਣ ਲਏ ਆਏ ਲੋਕਾਂ ਗੁਰਸੇਵਕ ਸਿੰਘ, ਪੰਚ ਹਰਬੰਸ ਸਿੰਘ ਖਾਲਸਾ, ਹਰਨੇਕ ਸਿੰਘ, ਨਛਤਰ ਸਿੰਘ ਆਦਿ ਨੇ ਕਿਹਾ ਕਿ ਉਨ੍ਹਾਂ ਨੇ ਡੀਸੀ ਦਫ਼ਤਰ ’ਚ ਆਪਣਾ ਦਫ਼ਤਰੀ ਕੰਮ ਕਰਵਾਉਣ ਲਈ ਪੁੱਜੇ ਸਨ, ਪਰ ਹੜਤਾਲ ਕਾਰਨ ਕੰਮਕਾਜ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ। ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ’ਚ ਰੱਖਦਿਆਂ ਇਸ ਸਮੱਸਿਆ ਦਾ ਹੱਲ ਕਰਵਾਉਣਾ ਚਾਹੀਦਾ ਹੈ। ਸਾਰਾ ਦਿਨ ਦਫ਼ਤਰਾਂ ਅੰਦਰ ਸੁੰਨ ਪਸਰੀ ਰਹੀ। ਆਪਣਾ ਕੰਮਕਾਜ ਕਰਵਾਉਣ ਲਈ ਆਏ ਲੋਕਾਂ ਨੂੰ ਕਾਫ਼ੀ ਜ਼ਿਆਦਾ ਖੱਜਲ-ਖੁਆਰੀ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਿਆ। ਲੋਕਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਘਰਾਂ ਨੂੰ ਪਰਤਣਾ ਪਿਆ।