ਸ਼ਰਾਬ ਬਰਾਮਦ, ਮਾਮਲਾ ਦਰਜ
ਨਜਾਇਜ ਸ਼ਰਾਬ ਬਰਾਮਦ, ਮਾਮਲਾ ਦਰਜ
Publish Date: Sun, 05 Apr 2026 03:59 PM (IST)
Updated Date: Mon, 06 Apr 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ
ਬਰਨਾਲਾ ਪੁਲਿਸ ਵੱਲੋਂ ਦੋ ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਸਮਸ਼ੇਰ ਸਿੰਘ ਉਰਫ ਕਾਕਾ ਪੁੱਤਰ ਬਿੱਕਰ ਸਿੰਘ ਤੇ ਚਮਕੌਰ ਸਿੰਘ ਪੁੱਤਰ ਤੇਜਾ ਸਿੰਘ ਵਾਸੀਆਨ ਵਿਧੀਆ ਪੱਤੀ ਖੁੱਡੀ ਕਲਾਂ ਜੋ ਕਿ ਚਮਕੌਰ ਸਿੰਘ ਦੇ ਘਰ ’ਚ ਸ਼ਰਾਬ ਕਸੀਦ ਕਰ ਕੇ ਪੀਣ ਤੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਨੇ ਮੌਕੇ ’ਤੇ ਰੇਡ ਕਰ ਕੇ ਉਨ੍ਹਾਂ ਕੋਲੋਂ 50 ਲੀਟਰ ਲਾਹਣ ਤੇ 5 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ।