ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :

ਸਿਹਤ ਵਿਭਾਗ ਬਰਨਾਲਾ ਵੱਲੋਂ 20 ਤੋਂ ਲੈ ਕੇ 22 ਸਤੰਬਰ 2020 ਤੱਕ ਮਾਈਗ੍ਰੇਟਰੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ 0 ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ 4799 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਸਿਹਤ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਪਿਲਾਉਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਸਿਵਲ ਸਰਜਨ ਡਾ. ਗੁਰਿੰਦਰ ਬੀਰ ਸਿੰਘ ਨੇ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਲੱਗਭੱਗ 6161 ਪ੍ਰਵਾਸੀ ਘਰ/ਟਿਕਾਣੇ ਜਿਵੇਂ ਸਲੱਮ ਏਰੀਆ, ਝੁੱਗੀ ਝੌਂਪੜੀ, ਭੱਠੇ, ਪੋਲਟਰੀ ਫਾਰਮ ਤੇ ਫੈਕਟਰੀਆਂ ਆਦਿ 'ਤੇ 28 ਰੈਗੂਲਰ ਟੀਮਾਂ ਤੇ 11 ਮੋਬਾਇਲ ਟੀਮਾਂ ਵੱਲੋਂ ਜਾ ਕੇ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਤੇ ਬਲਾਕ ਲੈਬਲ ਤੋਂ ਟੀਮਾਂ ਦੀ ਸੁਪਰਵੀਜ਼ਨ ਕੀਤੀ ਜਾਵੇਗੀ, ਤਾਂ ਜੋ ਪੋਲੀਓ ਬੂੰਦਾਂ 0 ਤੋਂ 5 ਸਾਲ ਤੱਕ ਦੀ ਉਮਰ ਦੇ ਹਰ ਬੱਚੇ ਨੂੰ ਪਿਲਾਈਆਂ ਜਾ ਸਕਣ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਗੁਰਦੀਪ ਸਿੰਘ, ਟੀਕਾਕਰਨ ਸਹਾਇਕ ਆਦਿ ਹਾਜ਼ਰ ਸਨ।