- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾਕਟਰ ਅੰਬੇਡਕਰ ਲੋਕ ਇਨਸਾਫ ਕਮੇਟੀ ਦੇ ਅਹਿਮ ਫ਼ੈਸਲੇ

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ਼ੇਰਪੁਰ : ਡਾਕਟਰ ਅੰਬੇਡਕਰ ਲੋਕ ਇਨਸਾਫ ਕਮੇਟੀ ਸ਼ੇਰਪੁਰ ਦੀ ਮਹੀਨਾਵਾਰ ਮੀਟਿੰਗ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਬਹਾਦਰ ਸਿੰਘ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਮਾਜ ਸੇਵਾ, ਨਸ਼ਿਆਂ ਵਿਰੁੱਧ ਸੰਘਰਸ਼ ਅਤੇ ਲੋਕ ਮਸਲਿਆਂ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।
ਕਮੇਟੀ ਦੇ ਪ੍ਰਧਾਨ ਬਹਾਦਰ ਸਿੰਘ ਚੌਧਰੀ ਨੇ ਕਿਹਾ ਕਿ ਕਮੇਟੀ ਰਾਜਨੀਤੀ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਹਰ ਵਰਗ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਵੇਗੀ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ ਵਿੱਚ ਮਿਲਾਵਟਖੋਰੀ ਰੋਕਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਦੀ ਡਿਊਟੀ ਲਗਵਾਉਣ ਵਾਸਤੇ ਨਾਇਬ ਤਹਿਸੀਲਦਾਰ ਸ਼ੇਰਪੁਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਪੁਲਿਸ ਵੱਲੋਂ ਲਿਜਾਣ ਦੀ ਨਿਖੇਧੀ ਕੀਤੀ ਗਈ। ਕਮੇਟੀ ਨੇ 5 ਨਵੰਬਰ ਨੂੰ ਸੰਗਰੂਰ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੇ ਐਕਸ਼ਨ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ।
ਕਮੇਟੀ ਦੇ ਸਰਪ੍ਰਸਤ ਡਾ. ਜਗਜੀਵਨ ਸਿੰਘ ਨੇ ਦੱਸਿਆ ਕਿ ਸਵਰਗੀ ਮਾਸਟਰ ਦੇਵਰਾਜ ਦੇ ਘਰ ਦੀ ਸਾਫ਼-ਸਫ਼ਾਈ ਤੋਂ ਬਾਅਦ ਹੁਣ ਘਰ ਦੀ ਰੰਗਾਈ-ਪੁਤਾਈ ਲਈ ਵੀ ਉਪਰਾਲਾ ਕੀਤਾ ਜਾਵੇਗਾ, ਜਿਸ ਵਿੱਚ ਮਨੁੱਖਤਾ ਦੀ ਸੇਵਾ ਜਥੇਬੰਦੀ ਹਸਨਪੁਰ, ਲੁਧਿਆਣਾ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੋਆਪਰੇਟਿਵ ਸੋਸਾਇਟੀਆਂ ਵੱਲੋਂ ਮੈਂਬਰਾਂ ਦੀ ਹਿੱਸੇਦਾਰੀ ਅਤੇ ਵਿਆਜ ਵਧਾਉਣ ਦੀ ਵੀ ਨਿਖੇਧੀ ਕੀਤੀ ਗਈ।
ਇਸ ਮੌਕੇ ਹਰਗੋਬਿੰਦ ਸ਼ੇਰਪੁਰ, ਦਰਸ਼ਨ ਸਿੰਘ ਬਾਜਵਾ, ਸਰਬਜੀਤ ਸਿੰਘ ਖੇੜੀ, ਪ੍ਰਗਟਪ੍ਰੀਤ ਸਿੰਘ, ਬਹਾਦਰ ਸਿੰਘ ਸਾਬਕਾ ਪੰਚ, ਕੇਸਰ ਸਿੰਘ ਗਰੇਵਾਲ ਹਾਜ਼ਰ ਸਨ।