ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕੋਰੋਨਾ ਮਹਾਮਾਰੀ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆ ਬਰਨਾਲਾ 'ਚ ਸ਼ੁੱਕਰਵਾਰ ਨੂੰ 11 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇਂ ਸਮੇਂ ਸਿਰ ਪੰਜਾਬ ਸਰਕਾਰ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸਾਂ ਤਹਿਤ ਲੋਕਾਂ ਨੂੰ ਕੋਰੋਨਾ ਮਹਾਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਵੀ ਲੋਕ ਇਸ ਮਹਾਮਾਰੀ ਪ੍ਰਤੀ ਜਿਆਦਾ ਗੰਭੀਰ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਬਰਨਾਲਾ 'ਚ ਨਵੇਂ 11 ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 4 ਜਣੇ ਬਰਨਾਲਾ ਤੇ ਧਨੌਲੇ ਤੋਂ 2, ਤਪਾ ਮੰਡੀ ਤੋਂ 5 ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਦੇ ਬਚਾਅ ਲਈ ਮੂੰਹ 'ਤੇ ਮਾਸਕ ਤੇ ਸਰੀਰਕ ਦੂਰੀ ਦਾ ਰੱਖਣਾ ਚਾਹੀਦਾ ਹੈ, ਤਾਂ ਹੀ ਇਸ ਮਹਾਮਾਰੀ ਤੋਂ ਬਚਾਅ ਹੋ ਸਕਦਾ ਹੈ।

-ਬਰਨਾਲਾ ਦਾ ਕੋਰੋਨਾ ਮੀਟਰ

ਕੋਰੋਨਾ ਪਾਜ਼ੇਟਿਵ ਮਰੀਜ਼ਾ ਦੀ ਗਿਣਤੀ -1758

ਇਕਾਂਤਵਾਸ ਕੀਤੇ ਮਰੀਜ਼ਾਂ ਦੀ ਗਿਣਤੀ -1281

ਐਕਵਿਟ ਕੇਸ -435

ਜ਼ਿਲ੍ਹੇ 'ਚ ਕੁੱਲ ਮੌਤਾਂ -37