- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ 6 ਅਗਸਤ ਨੂੰ ਪ੍ਰਸ਼ਾਸਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 3 ਸਤੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਟੈਂਕੀ ਤੋਂ ਹੇਠਾਂ ਉਤਾਰ ਲਿਆ ਸੀ। 19 ਸਤੰਬਰ ਨੂੰ ਵਿੱਤ ਮੰਤਰੀ ਚੀਮਾ ਨਾਲ ਤਾਰਾ ਹਵੇਲੀ ਵਿਖੇ ਮੀਟਿੰਗ ਹੋਈ। ਇਸ ਦੌਰਾਨ ਪੈਨਸ਼ਨ ਸਮੇਤ ਕਈ ਮੰਗਾਂ ’ਤੇ ਵਿਚਾਰ ਕੀਤਾ ਗਿਆ ਅਤੇ ਬਾਅਦ ਵਿੱਚ ਮੁੱਖ ਮੰਤਰੀ ਨਾਲ ਮਿਲ ਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਅੱਜ ਤੱਕ ਕੋਈ ਹੱਲ ਨਹੀਂ ਹੋਇਆ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਹੈਂਡੀਕੈਪਡ ਏਕਤਾ ਵੈਲਫੇਅਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਲਾਭ ਸਿੰਘ ਹੀਰਾ ਦੀ ਅਗਵਾਈ ਹੇਠ 6 ਅਗਸਤ ਤੋਂ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਬਾਹਰ ਚੱਲ ਰਹੇ ਪੱਕੇ ਮੋਰਚੇ ਦੌਰਾਨ ਮੰਗਲਵਾਰ ਨੂੰ 46ਵੇਂ ਦਿਨ ਦਿਵਿਆਂਗ ਵਿਅਕਤੀ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ। ਉਹ ਮੀਟਿੰਗ ਹੋਣ ਦੇ ਬਾਵਜੂਦ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਨਾਰਾਜ਼ ਸਨ।
ਇਸ ਮੌਕੇ ਪ੍ਰਧਾਨ ਲਾਭ ਸਿੰਘ ਹੀਰਾ ਨੇ ਦੱਸਿਆ ਕਿ ਉਹ ਮਜਬੂਰ ਹੋ ਕੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਟੈਂਕੀ ’ਤੇ ਚੜ੍ਹੇ ਹਨ। ਟੈਂਕੀ ’ਤੇ ਚੜ੍ਹਨ ਵਾਲਿਆਂ ਵਿੱਚ ਲਾਭ ਸਿੰਘ, ਹਰਪ੍ਰੀਤ ਸਿੰਘ, ਮਹਿੰਦਰ ਸਿੰਘ ਅਤੇ ਗੁਰਪਾਲ ਸਿੰਘ ਸ਼ਾਮਲ ਹਨ।
ਧਰਨੇ ਦੌਰਾਨ ਐੱਸਡੀਐੱਮ, ਡੀਐੱਸਪੀ ਅਤੇ ਐੱਸਐੱਚਓ ਵੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ, ਪਰ ਉਹ ਨਹੀਂ ਮੰਨੇ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਪੈਨਸ਼ਨ ਵਧਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਹ ਹੇਠਾਂ ਨਹੀਂ ਉਤਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਜ਼ਬਰਦਸਤੀ ਕੀਤੀ ਗਈ ਤਾਂ ਉਹ ਪੈਟਰੋਲ ਪਾ ਕੇ ਅੱਗ ਲਾਉਣ ਸਮੇਤ ਜ਼ਹਿਰ ਖਾ ਕੇ ਜਾਨ ਦੇਣ ਵਰਗਾ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ।
ਉਨ੍ਹਾਂ ਦੱਸਿਆ ਕਿ 6 ਅਗਸਤ ਨੂੰ ਪ੍ਰਸ਼ਾਸਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 3 ਸਤੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਟੈਂਕੀ ਤੋਂ ਹੇਠਾਂ ਉਤਾਰ ਲਿਆ ਸੀ। 19 ਸਤੰਬਰ ਨੂੰ ਵਿੱਤ ਮੰਤਰੀ ਚੀਮਾ ਨਾਲ ਤਾਰਾ ਹਵੇਲੀ ਵਿਖੇ ਮੀਟਿੰਗ ਹੋਈ। ਇਸ ਦੌਰਾਨ ਪੈਨਸ਼ਨ ਸਮੇਤ ਕਈ ਮੰਗਾਂ ’ਤੇ ਵਿਚਾਰ ਕੀਤਾ ਗਿਆ ਅਤੇ ਬਾਅਦ ਵਿੱਚ ਮੁੱਖ ਮੰਤਰੀ ਨਾਲ ਮਿਲ ਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਅੱਜ ਤੱਕ ਕੋਈ ਹੱਲ ਨਹੀਂ ਹੋਇਆ।
ਦਿਵਿਆਂਗ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਹ ਕਿਸੇ ਵੀ ਕੀਮਤ ’ਤੇ ਟੈਂਕੀ ਤੋਂ ਹੇਠਾਂ ਨਹੀਂ ਉਤਰਨਗੇ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਵੱਲੋਂ ਕਿਸੇ ਕਿਸਮ ਦੀ ਜ਼ਬਰਦਸਤੀ ਕੀਤੀ ਗਈ ਤਾਂ ਉਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ।