ਸੁਨਾਮ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਬਾਜ਼ਾਰ ਰਿਹੇ ਬੰਦ; ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਵਿਚਕਾਰ ਖੁੱਲ੍ਹੇ ਮੈਡੀਕਲ ਸਟੋਰ
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਅਤੇ ਸੂਬੇ ਵਿੱਚ ਨਸ਼ਿਆਂ ਦੇ ਕਥਿਤ ਕਾਲੇ ਕਾਰੋਬਾਰ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸੁਨਾਮ ਵਿੱਚ ਅਸਰ ਦੇਖਣ ਨੂੰ ਮਿਲਿਆ। ਵੀਰਵਾਰ ਸਵੇਰੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੇ ਆਪਣੇ ਤੌਰ ’ਤੇ ਦੁਕਾਨਾਂ ਬੰਦ ਰੱਖੀਆਂ।
Publish Date: Thu, 15 Oct 2026 10:33 AM (IST)
Updated Date: Thu, 15 Oct 2026 10:37 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ - ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਅਤੇ ਸੂਬੇ ਵਿੱਚ ਨਸ਼ਿਆਂ ਦੇ ਕਥਿਤ ਕਾਲੇ ਕਾਰੋਬਾਰ ਦੇ ਵਿਰੋਧ ਵਿੱਚ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸੁਨਾਮ ਵਿੱਚ ਅਸਰ ਦੇਖਣ ਨੂੰ ਮਿਲਿਆ। ਵੀਰਵਾਰ ਸਵੇਰੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੇ ਆਪਣੇ ਤੌਰ ’ਤੇ ਦੁਕਾਨਾਂ ਬੰਦ ਰੱਖੀਆਂ।
ਸਵੇਰੇ 10 ਵਜੇ ਤੱਕ ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹੀਆਂ। ਪੰਜਾਬ ਬੰਦ ਦੇ ਸੱਦੇ ਤਹਿਤ ਰਾਜਸੀ ਪਾਰਟੀਆਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਆਈਟੀਆਈ ਚੌਕ ਵਿਖੇ ਧਰਨਾ ਦਿੱਤਾ ਜਾਣਾ ਹੈ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਸੜਕ ’ਤੇ ਵਾਹਨ ਖੜ੍ਹੇ ਕਰਕੇ ਆਵਾਜਾਈ ਰੋਕ ਦਿੱਤੀ ਅਤੇ ਰੋਡ ਜਾਮ ਕਰ ਦਿੱਤਾ। ਬੰਦ ਦੇ ਮੱਦੇਨਜ਼ਰ ਸ਼ਹਿਰ ਵਿੱਚ ਪੁਲਿਸ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜ਼ਮ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖ ਰਹੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।