- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੀਤੀ ਕਾਨਫ਼ਰੰਸ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜੇਲ੍ਹ ’ਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚੌਕੇ ਸ਼ਗਨਦੀਪ ਸਿੰਘ ਜਿਉਂਦ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵੱਲੋਂ ਅੰਨਾ ਜਬਰ ਕਰਨ ਤੋਂ ਬਾਅਦ ਮਸਲਾ ਹੱਲ ਕਰਨ ਦੀ ਬਜਾਇ ਸਮਝੌਤੇ ਤੋਂ ਮੁੱਕਰਿਆ। ਇਹ ਇਸ ਲਈ ਕੀਤਾ ਗਿਆ ਕਿ ਜਬਰ ਕਰਨ ਵਾਸਤੇ ਰਾਹ ਪੱਧਰਾ ਕੀਤਾ ਜਾ ਸਕੇ ਜੋ ਉਨ੍ਹਾਂ ਕੀਤਾ। ਇਸ ਤੋਂ ਬਾਅਦ ਅੱਜ ਬਠਿੰਡਾ ਜ਼ਿਲ੍ਹਾ ਦੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਰਿਹਾਈ ਸਬੰਧੀ ਕਾਰਵਾਈ ਸ਼ੁਰੂ ਕਰਨ ਲਈ ਅਰਜ਼ੀ ਮੰਗੀ ਗਈ ਜੋ ਜਥੇਬੰਦੀ ਵੱਲੋਂ ਦਿੱਤੀ ਜਾ ਚੁੱਕੀ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਜੇਲ੍ਹ ਤੋਂ ਰਿਹਾਅ ਕਰਾਉਣ ਲਈ ਵੱਖ-ਵੱਖ ਰੂਪਾਂ ਵਿਚ ਚੱਲ ਰਹੇ ਸੰਘਰਸ਼ ਨੂੰ 14 ਫਰਵਰੀ ਤਕ ਮੁਲਤਵੀ ਇਸ ਕਰਕੇ ਕੀਤਾ ਜਾਂਦਾ ਹੈ ਕਿ ਸਰਕਾਰ ਨੂੰ ਹੋਰ ਸਮਾਂ ਦਿੱਤਾ ਕਿ ਲੋਕਾਂ ਨੂੰ ਗੱਲ ਸਾਫ਼ ਹੋ ਸਕੇ ਜੇਕਰ ਪੰਜਾਬ ਸਰਕਾਰ ਤੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕਿਸਾਨ ਆਗੂਆਂ ਨੂੰ 14 ਫਰਵਰੀ ਤਕ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਉਸ ਤੋਂ ਬਾਅਦ ਫੌਰੀ 14 ਨੂੰ ਮੀਟਿੰਗ ਕਰ ਕੇ ਤੁਰੰਤ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ 6 ਫਰਵਰੀ ਨੂੰ ਫਿਰ ਕਿਸਾਨਾਂ ’ਤੇ ਕੀਤੇ ਪੰਜ ਝੂਠੇ ਪੁਲਿਸ ਕੇਸਾਂ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਨ੍ਹਾਂ ਪੁਲਿਸ ਪਰਚਿਆਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵਾਰ-ਵਾਰ ਸਮਝੌਤੇ ਕਰ ਕੇ ਮੁੱਕਰ ਰਿਹਾ ਹੈ ਤੇ ਕਿਸਾਨਾਂ ਖ਼ਿਲਾਫ ਜਬਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਪਹਿਲਾਂ ਜੂਨ ’ਚ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ 10 ਦਿਨਾਂ ਅੰਦਰ ਰਿਹਾਅ ਕਰਨ ਦਾ ਵਾਅਦਾ ਕੀਤਾ ਗਿਆ, ਉਸ ਤੋਂ ਬਾਅਦ 19 ਜਨਵਰੀ ਨੂੰ ਫਿਰ ਬਠਿੰਡਾ ਡੀਸੀ ਵੱਲੋਂ ਇੱਕ-ਦੋ ਦਿਨਾਂ ਵਿਚ ਮਸਲਾ ਹੱਲ ਕਰਨ ਦਾ ਵਿਸ਼ਵਾਸ ਦਵਾਇਆ ਗਿਆ, 5 ਫਰਵਰੀ ਨੂੰ ਫਿਰ ਮੀਟਿੰਗ ਦੌਰਾਨ ਕਿਹਾ ਕਿ 6 ਫਰਵਰੀ ਦੀ ਮੀਟਿੰਗ ’ਚ ਮਸਲੇ ਦਾ ਹੱਲ ਕੀਤਾ ਜਾਵੇਗਾ। ਪਰ 5 ਫਰਵਰੀ ਰਾਤ ਨੂੰ ਹੀ ਕਿਸਾਨਾਂ ਦੇ ਘਰਾਂ ’ਚ ਛਾਪੇਮਾਰੀ ਸ਼ੁਰੂ ਕਰ ਦਿੱਤੀ। ਸ਼ਾਂਤਮਈ ਰੋਸ ਕਰਦੇ ਕਿਸਾਨਾਂ ’ਤੇ ਲਾਠੀ ਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਸੜਕਾਂ ’ਤੇ ਨਾਕੇ ਲਾ ਕੇ ਆਮ ਲੋਕਾਂ ਨੂੰ ਪਰੇਸ਼ਾਨ ਕੀਤਾ ਗਿਆ ਪਰ ਕਿਸਾਨਾਂ ’ਤੇ ਹੀ ਅਮਨ ਕਾਨੂੰਨ ਭੰਗ ਕਰਨ ਦਾ ਦੋਸ਼ ਲਾਇਆ ਗਿਆ।