ਬਲਜੀਤ ਸਿੰਘ ਟਿੱਬਾ, ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮਹਿਲਾ ਤੇ ਪੁਰਸ਼ ਵਰਗ ਦੀਆਂ ਹਾਕੀ ਟੀਮਾਂ ਦੇ ਸੈਮੀ ਫਾਈਨਲ 'ਚ ਪੁੱਜਣ 'ਤੇ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਦੇ ਟੋਕੀਓ ਓਲੰਪਿਕ ਅੰਦਰ ਮੈਡਲ ਜਿੱਤਣ ਦੀ ਵਧਾਈ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰਰੈੱਸ ਬਿਆਨ ਰਾਹੀਂ ਢੀਂਡਸਾ ਨੇ ਕਿਹਾ ਦੇਸ਼ ਦੀ ਕੁੜੀਆਂ ਦੀ ਹਾਕੀ ਟੀਮ ਨੇ ਕੁਆਟਰ ਫਾਈਨਲ 'ਚ ਆਸਟਰੇਲੀਆ ਦੀ ਮਜ਼ਬੂਤ ਟੀਮ ਨੂੰ ਹਰਾਕੇ ਸੈਮੀ ਫਾਇਨਲ 'ਚ ਪੁੱਜ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਤੇ ਪੁਰਸ਼ਾਂ ਦੀਆਂ ਹਾਕੀ ਟੀਮਾਂ ਮੈਡਲ ਜਿੱਤ ਕੇ ਦੇਸ਼ ਦਾ ਮਾਣ ਹੋਰ ਉੱਚਾ ਕਰਨਗੀਆਂ। ਇਸ ਦੌਰਾਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਹਾਕੀ ਟੀਮਾਂ ਵੱਲੋਂ ਜਿੱਤਾਂ ਦਰਜ ਕਰਕੇ ਸੈਮੀ ਫਾਈਨਲ 'ਚ ਦਾਖਲ ਹੋਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਜੇਤੂ ਖਿਡਾਰਨਾਂ ਨੂੰ ਵੀ ਜਿੱਤਣ ਦੀ ਵਧਾਈ ਭੇਜੀ ਹੈ।