ਸਾਬਕਾ ਸੈਨਿਕਾਂ ਮੀਟਿੰਗ ਦੌਰਾਨ ਵਿਚਾਰੇ ਮਸਲੇ ਸਾਬਕਾ ਸੈਨਿਕਾਂ ਮੀਟਿੰਗ ਦੌਰਾਨ ਵਿਚਾਰੇ ਮਸਲੇ
Publish Date: Fri, 06 Nov 2026 03:40 PM (IST)
Updated Date: Fri, 06 Nov 2026 03:41 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸਾਬਕਾ ਸੈਨਿਕ ਬਲਾਕ ਮਾਲੇਰਕੋਟਲਾ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਕਪਤਾਨ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੀ ਅਗਵਾਈ ਕਪਤਾਨ ਬਲਦੇਵ ਸਿੰਘ ਨੇ ਕੀਤੀ। ਇਸ ਮੌਕੇ ਸਾਬਕਾ ਸੈਨਿਕਾਂ ਦੀਆਂ ਵੱਖ-ਵੱਖ ਜਥੇਬੰਦਕ ਅਤੇ ਭਲਾਈ ਸਬੰਧੀ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ 19 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਚਾਰ-ਚਰਚਾ ਕੀਤੀ ਗਈ। ਹਾਜ਼ਰ ਮੈਂਬਰਾਂ ਨੇ ਕਿਹਾ ਕਿ ਸਾਬਕਾ ਸੈਨਿਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਤੇ ਸਰਕਾਰ ਦੇ ਧਿਆਨ ਵਿੱਚ ਲਿਆਉਣ ਲਈ ਅਜਿਹੇ ਇਕੱਠ ਮਹੱਤਵਪੂਰਨ ਹਨ। ਇਸ ਤੋਂ ਇਲਾਵਾ ਸਾਬਕਾ ਸੈਨਿਕਾਂ ਨੂੰ ਪੇਸ਼ ਆ ਰਹੀਆਂ ਪੈਨਸ਼ਨ, ਸਿਹਤ ਸਹੂਲਤਾਂ, ਭਲਾਈ ਸਕੀਮਾਂ ਅਤੇ ਹੋਰ ਵਿਭਾਗੀ ਮੁਸ਼ਕਲਾਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਆਗੂਆਂ ਨੇ ਕਿਹਾ ਕਿ ਦੇਸ਼ ਦੀ ਰਾਖੀ ਲਈ ਆਪਣੀ ਜ਼ਿੰਦਗੀ ਦੇ ਕੀਮਤੀ ਵਰ੍ਹੇ ਸਮਰਪਿਤ ਕਰਨ ਵਾਲੇ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਆਪਣੇ ਹੱਕਾਂ ਅਤੇ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਮੀਟਿੰਗ ਵਿੱਚ ਮਹਿਲਾ ਮੈਂਬਰਾਂ ਨੇ ਵੀ ਸ਼ਮੂਲੀਅਤ ਕਰਦਿਆਂ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਪਤਾਨ ਬਲਦੇਵ ਸਿੰਘ (ਪ੍ਰਧਾਨ), ਕਪਤਾਨ ਦਰਸ਼ਨ ਸਿੰਘ (ਮੁੱਖ ਮੀਤ ਪ੍ਰਧਾਨ), ਕਪਤਾਨ ਸ਼ਮਸ਼ੇਰ ਸਿੰਘ (ਮੀਤ ਪ੍ਰਧਾਨ) ਅਤੇ ਸੂਬੇਦਾਰ ਹਰਬੰਸ ਸਿੰਘ (ਜਨਰਲ ਸਕੱਤਰ) ਹਾਜ਼ਰ ਸਨ।