ਜੈ ਵਾਟਿਕਾ ਸਕੂਲ ਨੇ ਗਣਤੰਤਰ ਦਿਵਸ ਮਨਾਇਆ
ਜੈ ਵਾਟਿਕਾ ਪਬਲਿਕ ਸਕੂਲ ਨੇ ਗਣਤੰਤਰ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ
Publish Date: Sun, 25 Jan 2026 04:25 PM (IST)
Updated Date: Mon, 26 Jan 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਜੈ ਵਾਟਿਕਾ ਪਬਲਿਕ ਸਕੂਲ ਨੇ 77ਵਾਂ ਗਣਤੰਤਰ ਦਿਵਸ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਦੀਆਂ ਸ਼ਕਤੀਆਂ ਨੂੰ ਉਜਾਗਰ ਕਰਦੇ ਹੋਏ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ। ਪ੍ਰੋਗਰਾਮ ਦੌਰਾਨ, ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ, ਨਾਚਾਂ, ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਰਾਸ਼ਟਰੀ ਏਕਤਾ ਅਤੇ ਅਖੰਡਤਾ ਦਾ ਸੰਦੇਸ਼ ਦਿੱਤਾ, ਦੇਸ਼ ਦੇ ਬਹਾਦਰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬੱਚਿਆਂ ਦੀਆਂ ਪੇਸ਼ਕਾਰੀਆਂ ਦੇਸ਼ ਭਗਤੀ ਨੂੰ ਦਰਸਾਉਂਦੀਆਂ ਸਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਪਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ- ਨਾਲ ਆਪਣੇ ਫਰਜ਼ ਵੀ ਇਮਾਨਦਾਰੀ ਨਾਲ ਨਿਭਾਉਣੇ ਚਾਹੀਦੇ ਹਨ ਅਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਸਕੂਲ ਡਾਇਰੈਕਟਰ ਵਨੀਸ਼ਾ ਬਾਂਸਲ ਨੇ ਆਪਣੇ ਸ਼ੁਭ ਸੰਦੇਸ਼ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਗਣਤੰਤਰ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਸਾਨੂੰ ਦੂਜਿਆਂ ਤੋਂ ਡਰਨਾ ਨਹੀਂ ਚਾਹੀਦਾ।