ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ

ਨਾਮਵਰ ਵਿੱਦਿਅਕ ਸੰਸਥਾ ਐੱਮ ਐੱਲ ਜੀ ਕਾਨਵੈਂਟ ਸਕੂਲ ਚੀਮਾ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਪਿੰ੍ਸੀਪਲ ਨਰੇਸ਼ ਜਾਮਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਛੋਟੇ-ਛੋਟੇ ਬੱਚੇ ਕ੍ਰਿਸ਼ਨ ਤੇ ਰਾਧਾ ਦੀਆਂ ਪੌਸ਼ਾਕਾਂ ਵਿੱਚ ਸਜੇ ਬਹੁਤ ਸੋਹਣੇ ਲੱਗ ਰਹੇ ਸਨ। ਸਕੂਲ ਦੇ ਨੰਨ੍ਹੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪੋ੍ਗਰਾਮ ਪੇਸ਼ ਕੀਤਾ।ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿੰ੍ਸੀਪਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਫਲਸਫੇ ਬਾਰੇ ਦੱਸਿਆ ਅਤੇ ਭਗਵਾਨ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ।ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਗੋਇਲ,ਹੈਪੀ ਗੋਇਲ,ਰਿੰਕੂ ਚੌਧਰੀ,ਰਾਜਿੰਦਰ ਚੀਮਾ,ਨਵੀਨ ਗੋਇਲ,ਸਕੂਲ ਸਟਾਫ ਅਤੇ ਸਕੂਲ ਦੇ ਵਿਦਿਆਰਥੀ ਵੀ ਮੌਜੂਦ ਸਨ।