ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਬੱਚੇ ਸ਼੍ਰੀ ਰਾਧਾ-ਕ੍ਰਿਸ਼ਨ ਦਾ ਮਨਮੋਹਕ ਰੂਪ ਧਾਰ ਕੇ ਆਏ ਅਤੇ ਬੱਚਿਆਂ ਨੇ ਵੱਖ-ਵੱਖ ਪੋਸ਼ਾਕਾਂ ਪਾ ਕੇ ਸ਼੍ਰੀ ਕ੍ਰਿਸ਼ਨ ਜੀ ਦੇ ਧਾਰਮਿਕ ਗੀਤਾਂ ਉੱਪਰ ਡਾਂਸ ਕੀਤਾ ਤੇ ਮਟਕੀ ਵੀ ਭੰਨੀ ਗਈ ਅਤੇ ਬਾਅਦ ਵਿੱਚ ਕੇਕ ਵੀ ਕਟਿੱਆ ਗਿਆ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਇਸ ਤਿਉਹਾਰ ਬਾਰੇ ਚਾਨਣਾ ਪਾਇਆ ਅਤੇ ਇਸ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਤੇ ਪਿੰ੍ਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਭੁਸ਼ਪਿੰਦਰ ਕੌਰ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਅਤੇ ਮੱਖਣ-ਮਿਸ਼ਰੀ ਦਾ ਪ੍ਰਸ਼ਾਦ ਵੰਡਿਆ ਗਿਆ।