ਜਸਮੇਰ ਸਿੰਘ ਜੇਜੀ ਕਾਲਜ ਦੀ ਵਿਦਿਆਰਥਣ ਸਨਮਾਨਿਤ
ਜਸਮੇਰ ਸਿੰਘ ਜੇਜੀ ਕਾਲਜ ਦੀ ਵਿਦਿਆਰਥਣ ਸਨਮਾਨਿਤ
Publish Date: Wed, 03 Dec 2025 05:08 PM (IST)
Updated Date: Wed, 03 Dec 2025 05:11 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਬਾਬਾ ਨਾਨਕ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ, ਡਾਇਰੈਕਟਰ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੀ ਵਿਦਿਆਰਥਣ ਪਿੰਕੀ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਇੰਟਰ-ਕਾਲਜ ਮੁੱਕੇਬਾਜ਼ੀ ਮੁਕਾਬਲੇ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਅਤੇ ਕਾਲਜ ਦਾ ਨਾਮ ਰੋਸ਼ਨ ਕਰਨ ਤੇ ਕਾਲਜ ਵਿੱਚ ਸਨਮਾਨਿਤ ਕੀਤਾ ਗਿਆ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ ਵੱਲੋਂ ਖਿਡਾਰਣ ਦੀ ਸ਼ਲਾਘਾ ਕੀਤੀ ਗਈ। ਕਾਲਜ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਹਰਦੀਪ ਸਿੰਘ ਅਤੇ ਸੁਪਰਡੈਂਟ ਜਸਵਿੰਦਰ ਸਿੰਘ ਵੱਲੋਂ ਖਿਡਾਰਣ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਸਮੇਂ ਉਨ੍ਹਾਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸੁਖਦੀਪ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਨੂੰ ਸਲਾਹਿਆ ਗਿਆ। ਇਸ ਮੌਕੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਕਾਲਜ ਵੱਲੋਂ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਪ੍ਰੇਰਿਤ ਕੀਤਾ ਜਾਂਦਾ ਹੈ,ਤਾਂ ਜੋ ਵਿਦਿਆਰਥੀ ਹਰੇਕ ਖੇਤਰ ਵਿੱਚ ਨਿਪੁੰਨਤਾ ਹਾਸਿਲ ਕਰਨ।