- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਝੂੰਦਾਂ ਵੱਲੋਂ ਪਿੰਡਾਂ ’ਚ ਮੀਟਿੰਗਾਂ ਦਾ ਦੌਰ ਸ਼ੁਰੂ

ਪੰਥ, ਪੰਜਾਬ ਪੰਜਾਬੀਅਤ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦਿਓ - ਝੂੰਦਾਂ
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ਇੰਚਾਰਜ ਐਲਾਨ ਕਰਨ ਉਪਰੰਤ ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਅੰਦਰ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ, ਜਿਸ ਦਾ ਉਨ੍ਹਾਂ ਨੂੰ ਸੰਗਤ ਤੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਮੂਲਾਬੱਧਾ, ਸਲੇਮਪੁਰ, ਖੇੜੀ ਸੋਢੀਆਂ ਅਤੇ ਮੁਹਾਲਾ ਆਦਿ ਪਿੰਡਾਂ ਅੰਦਰ ਜਾ ਕੇ ਜਥੇਦਾਰ ਝੂੰਦਾਂ ਵੱਲੋਂ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਸਲੇਮਪੁਰ ਵਿਖੇ ਰੱਖੀ ਮੀਟਿੰਗ ’ਚ ਪਹੁੰਚਣ ’ਤੇ ਜਥੇਦਾਰ ਝੂੰਦਾਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਨੂੰ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਸਰਪੰਚ ਬੀਬੀ ਅਮਰਪਾਲ ਕੌਰ ਦੇ ਪਤੀ ਸੁਖਵੀਰ ਸਿੰਘ ਬਿੱਟੂ ਸਲੇਮਪੁਰ ਨੇ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜਭਾਗ ਵਿੱਚ ਸੂਬੇ ਸਿਰ ਕਰਜ਼ਾ ਤਿੰਨ ਲੱਖ ਕਰੋੜ ਤੋਂ ਵੱਧ ਕੇ ਸਾਢੇ ਚਾਰ ਲੱਖ ਕਰੋੜ ਹੋ ਗਿਆ ਹੈ। ਸੂਬੇ ਚੋਂ ਨਸ਼ਿਆਂ ਦੇ ਖਾਤਮੇ ਦਾ ਢਿੰਡੋਰਾ ਪਿੱਟਣ ਵਾਲੀ ਮਾਨ ਸਰਕਾਰ ਦੇ ਮੁੱਖ ਮੰਤਰੀ ਅਤੇ ਖ਼ਜ਼ਾਨਾ ਮੰਤਰੀ ਦੇ ਪ੍ਰੋਗਰਾਮਾਂ 'ਚ ਪਿੰਡਾਂ ਅੰਦਰ ਚਿੱਟਾ ਆਮ ਮਿਲਣ ਦੀ ਗੱਲ ਕਰਨ ਵਾਲੇ ਵਿਅਕਤੀਆਂ ਦਾ ਇਹ ਕੀ ਹਾਲ ਕਰਦੇ ਹਨ ਉਸ ਦੀ ਉਦਾਹਰਨ ਪਿੰਡ ਤੂਰਬੰਜਾਰਾ ਦੀ ਘਟਨਾ ਅਤੇ ਪਿੰਡ ਸ਼ੇਰੋਂ ਦੇ ਮੋਹਨਜੀਤ ਤੇ ਹੋਏ ਤਸ਼ੱਦਦ ਤੋਂ ਮਿਲਦੀ ਹੈ। ਜਦੋਂ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਸਮਝਾ ਕੇ ਨਸ਼ਿਆਂ 'ਚ ਗ੍ਰਸਤ ਨੌਜਵਾਨਾਂ ਦਾ ਇਲਾਜ ਕਰਵਾ ਕੇ ਉਹਨਾਂ ਨੂੰ ਅੰਮ੍ਰਿਤ ਛਕਾ ਕੇ ਗੁਰਬਾਣੀ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕੀਤੀ ਤਾਂ ਉਹਨਾਂ ਤੇ ਝੂਠੀਆਂ ਧਰਾਵਾਂ ਲਾ ਕੇ ਉਹਨਾਂ ਨੂੰ ਡਿਬਰੂਗੜ ਜੇਲ ਵਿੱਚ ਭੇਜ ਦਿੱਤਾ ਗਿਆ। ਅਕਾਲੀ ਦਲ ਵਾਰਿਸ ਪੰਜਾਬ ਦੇ" ਸੀਨੀਅਰ ਆਗੂ ਗੁਰਦੇਵ ਸਿੰਘ ਸੰਗਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਥੇਦਾਰ ਝੂੰਦਾਂ ਦਾ ਵਧ ਚੜ੍ਹ ਕੇ ਸਾਥ ਦੇਣ। ਸਟੇਜ ਸੰਚਾਲਨ ਦੀ ਜਿੰਮੇਵਾਰੀ ਜਗਦੇਵ ਸਿੰਘ ਜੱਗੀ ਚੌਂਦਾ ਵੱਲੋਂ ਨਿਭਾਈ ਗਈ।
ਇਸ ਮੌਕੇ ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਸਰਪੰਚ ਹਰਮੀਤ ਸਿੰਘ ਚਪੜੌਦਾ,ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਦਰਦੀ ਸਾਬਕਾ ਸਰਪੰਚ ਗੁਰਦੀਪ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ ਗਰੇਵਾਲ, ਸਾਬਕਾ ਸਰਪੰਚ ਬਲਵੀਰ ਸਿੰਘ, ਨੰਬਰਦਾਰ ਮਲਕੀਤ ਸਿੰਘ, ਬਸੰਤ ਸਿੰਘ, ਬਸੰਭੰਰ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ, ਬਚਨ ਸਿੰਘ, ਸੁਭਾਸ ਸਿੰਘ, ਜਸਵੰਤ ਸਿੰਘ ,ਹਰਦੇਵ ਸਿੰਘ, ਦਵਿੰਦਰ ਸਿੰਘ, ਗੁਰਚਰਨ ਸਿੰਘ, ਪ੍ਰਗਟ ਸਿੰਘ, ਸੁਖਵਿੰਦਰ ਸਿੰਘ, ਗੁਰਮੰਗਤ ਸਿੰਘ , ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਹਾਜ਼ਰ ਸਨ।