- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਜੀ ਕਾਲਜ ਦੇ ਖਿਡਾਰੀਆਂ ਨੇ ਕਬੱਡੀ ਵਿੱਚ ਪਹਿਲਾ ਸਥਾਨ ਕੀਤਾ ਹਾਸਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਬਾਬਾ ਨਾਨਕ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਡਾਇਰੈਕਟਰ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੇ ਖਿਡਾਰੀਆ ਨੇ ਪਿੰਡ ਭਾਈ ਕਿ ਪਿਸ਼ੌਰ ਵਿਖੇ, ਖੇਡਾਂ ਵਤਨ ਪੰਜਾਬ ਦੀਆਂ ਨੈਸ਼ਨਲ ਸਟਾਈਲ ਕਬੱਡੀ ਅੰਡਰ 21 ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਨਦੀਪ ਸਿੰਘ ਵੱਲੋਂ ਖਿਡਾਰੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਕਾਲਜ ਦੇ ਮੁੱਖ ਸਲਾਹਕਾਰ ਪ੍ਰੋ. ਹਰਦੀਪ ਸਿੰਘ ਅਤੇ ਸੁਪਰਡੈਂਟ ਜਸਵਿੰਦਰ ਸਿੰਘ ਵੱਲੋਂ ਖਿਡਾਰੀਆ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਨਾਲ ਹੀ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸੁਖਦੀਪ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਉਹਨਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ। ਇਸ ਸਮੇਂ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਮਨ ਅਤੇ ਦਿਮਾਗ ਚੁਸਤ ਦਰੁਸਤ ਰਹਿੰਦਾ ਹੈ, ਉੱਥੇ ਹੀ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵੀ ਇੱਕ ਬਹੁਤ ਵਧੀਆ ਸਾਧਨ ਹਨ।ਇਸ ਸਮੇਂ ਕਾਲਜ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।