- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਜੀ ਕਾਲਜ ਦੇ ਖਿਡਾਰੀ ਕੁਸ਼ਤੀ ਮੁਕਾਬਲਿਆਂ ’ਚ ਛਾਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਬਾਬਾ ਨਾਨਕ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਡਾਇਰੈਕਟਰ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਦੇ ਖਿਡਾਰੀਆਂ ਨੇ ਅਪਣੇ-ਅਪਣੇ ਈਵੈਂਟ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ। ਕਾਲਜ ਦੀ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਕੁਸ਼ਤੀ ਮੁਕਾਬਲਿਆਂ ਵਿੱਚ ਅੰਡਰ 21 ਜ਼ਿਲ੍ਹੇ ਵਿੱਚ, ਪਹਿਲਾ ਸਥਾਨ ਪ੍ਰਾਪਤ ਕਰਦਿਆਂ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਅਮਨਦੀਪ ਸਿੰਘ ਵੱਲੋਂ ਖਿਡਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਕਾਲਜ਼ ਦੇ ਮੁੱਖ ਸਲਾਹਕਾਰ ਪ੍ਰੋਫੈਸਰ ਹਰਦੀਪ ਸਿੰਘ ਅਤੇ ਸੁਪਰਡੈਂਟ ਜਸਵਿੰਦਰ ਸਿੰਘ ਵੱਲੋਂ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਨਾਲ ਹੀ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਸੁਖਦੀਪ ਸਿੰਘ ਨੂੰ ਵਧਾਈ ਦਿੱਤੀ ਗਈ ਅਤੇ ਉਹਨਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਗਈ। ਪ੍ਰਿੰਸੀਪਲ ਅਮਨਦੀਪ ਸਿੰਘ ਨੇ ਕਿਹਾ, ਕਿ ਮਿਹਨਤ ਨੂੰ ਫਲ ਲੱਗਦੇ ਹਨ। ਜਿਸ ਦੇ ਚਲਦਿਆਂ ਇਨਾ ਵਿਦਿਆਰਥੀਆਂ ਨੇ ਮਿਹਨਤ ਕਰਕੇ ਵਧੀਆ ਸਥਾਨ ਪ੍ਰਾਪਤ ਕਰਦਿਆਂ ਕਾਲਜ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ, ਕਿ ਉਹ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਰੁਚੀ ਲੈਣ ਤਾਂ ਜੋ ਸੂਬਾ ਤੇ ਰਾਸ਼ਟਰਪਤੀ ਦੇ ਖਿਡਾਰੀ ਬਣ ਸਕਣ।