- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਜੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਬਾਬਾ ਨਾਨਕ ਐਜ਼ੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਅਤੇ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਏ. ਪੰਜਾਬੀ ਭਾਗ ਦੂਜਾ ਸਮੈਸਟਰ ਤੀਸਰਾ ਦਾ ਨਤੀਜਾ ਸੌ ਫੀਸਦੀ ਰਿਹਾ। ਐਮ.ਏ ਭਾਗ ਪਹਿਲਾ ਦੇ ਦਸੰਬਰ 2025 ਦੇ ਨਤੀਜੇ ਵਿੱਚੋਂ ਹਰਪ੍ਰੀਤ ਕੌਰ ਨੇ 8.40 ਸੀਜੀਪੀਏ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ , ਮਨਪ੍ਰੀਤ ਕੌਰ ,ਰਾਜਨਦੀਪ ਕੌਰ ,ਮਨਜਿੰਦਰ ਸਿੰਘ ਨੇ 8.20 ਸੀਜੀਪੀਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਮਨਪ੍ਰੀਤ ਕੌਰ ਨੇ 7.60 ਸੀਜੀਪੀਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਅਮਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਅਗਲੇਰੀ ਪੜ੍ਹਾਈ ਲਈ ਪ੍ਰੇਰਿਤ ਕੀਤਾ। ਅਤੇ ਨਾਲ ਹੀ ਕਾਲਜ ਦੇ ਮੁੱਖ ਸਲਾਹਕਾਰ ਪ੍ਰੋ.ਹਰਦੀਪ ਸਿੰਘ ਕਾਲਜ ਦੇ ਪ੍ਰਿੰਸੀਪਲ ਨੇ ਪੰਜਾਬੀ ਵਿਭਾਗ ਦੇ ਪ੍ਰੋ ਬਲਕਾਰ ਸਿੰਘ , ਪ੍ਰੋ.ਕੁਲਵਿੰਦਰ ਸਿੰਘ ਅਤੇ ਪ੍ਰੋ ਮੋਨਿਕਾ ਰਾਣੀ ਮਿਹਨਤੀ ਸਟਾਫ ਦੀ ਸ਼ਲਾਘਾ ਵੀ ਕੀਤੀ ਅਤੇ ਕਿਹਾ ਇਹ ਨਤੀਜਾ 100 ਫੀਸਦੀ ਰਿਹਾ ਸਾਰੇ ਬਾਕੀ ਸਟੂਡੈਂਟ ਵੀ ਵਧੀਆ ਨੰਬਰ ਲੈਕੇ ਪਾਸ ਹੋਏ ਹਨ।