ਗੁਰਜੀਤ ਸਿੰਘ ਧਾਲੀਵਾਲ ਵਿਧਾਇਕ ਪੰਡੋਰੀ ਦੇ ਨਿੱਜੀ ਸਹਾਇਕ ਨਿਯੁਕਤ
ਗੁਰਜੀਤ ਸਿੰਘ ਧਾਲੀਵਾਲ ਵਿਧਾਇਕ ਪੰਡੋਰੀ ਦੇ ਨਿੱਜੀ ਸਹਾਇਕ ਨਿਯੁਕਤ
Publish Date: Sat, 07 Mar 2026 06:04 PM (IST)
Updated Date: Sun, 08 Mar 2026 04:12 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਆਪ ਆਗੂ ਗੁਰਜੀਤ ਸਿੰਘ ਧਾਲੀਵਾਲ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੱਲੋਂ ਆਪਣਾ ਨਿੱਜੀ ਸਹਾਇਕ ਬਣਾਇਆ ਹੈ। ਇਹ ਜਾਣਕਾਰੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਆਪਣੇ ਸਮੱਰਥਕਾਂ ਅਤੇ ਆਮ ਲੋਕਾਂ ਨਾਲ ਸਾਂਝੀ ਕੀਤੀ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਇਸ ਫੈਸਲੇ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ ਸੁਰੂ ਤੋਂ ਆਮ ਆਦਮੀ ਪਾਰਟੀ ਦੇ ਵਫਾਦਾਰ ਸਿਪਾਹੀ ਹਨ। ਧਾਲੀਵਾਲ ਨੇ ਪੰਜਾਬ ਦੀਆਂ ਸਾਰੀਆਂ ਹੀ ਚੋਣਾਂ ’ਚ ਸਰਗਰਮ ਭੂਮਿਕਾ ਨਿਭਾਈ ਹੈ। ਖਾਸਕਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀਆਂ ਵਿਧਾਨ ਸਭਾ, ਸਰਪੰਚੀ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਪਾਰਟੀ ਦਾ ਡੱਟ ਕੇ ਸਾਥ ਦਿੱਤਾ। ਜਿਸ ਸਦਕਾ ਪਾਰਟੀ ਮਜਬੂਤ ਹੋਈ। ਧਾਲੀਵਾਲ ਨੇ ਪਿੰਡਾਂ ’ਚ ਹੁੰਦੇ ਵਿਕਾਸ ਕਾਰਜਾਂ, ਸਮਾਜ ਭਲਾਈ ਦੀਆਂ ਸਕੀਮਾਂ ਅਤੇ ਨਸਿਆਂ ਖਿਲਾਫ ਚੱਲ ਰਹੇ ਯੁੱਧ ਨਸਿਆਂ ਵਿਰੁੱਧ ਮੁਹਿੰਮ ਵਿੱਚ ਦਿਨ ਰਾਤ ਸੇਵਾ ਕੀਤੀ ਜਿਸ ਸਦਕਾ ਉਹਨਾਂ ਨੂੰ ਨਵੀਂ ਜਿੰਮੇਵਾਰੀ ਸੌਪੀ ਗਈ ਹੈ। ਇਸ ਮੌਕੇ ਗੁਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਜਿੰਨਾ ਨੇ ਸਮੇਂ ਸਮੇਂ ਬਣਦਾ ਮਾਣ ਸਤਿਕਾਰ ਦਿੱਤਾ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਮੇਸ਼ਾਂ ਹੀ ਉਹਨਾਂ ਦਾ ਪੂਰਾ ਸਾਥ ਦਿੱਤਾ ਹੈ, ਹੁਣ ਵੀ ਜੋ ਮੈਨੂੰ ਸੇਵਾ ਦਿੱਤੀ ਗਈ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।