ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਦੀ ਲੋੜ : ਆਈਜੀਪੀ ਰਾਠੌਰ
ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ; ਆਈਜੀਪੀ ਰਾਠੋਰ
Publish Date: Wed, 11 Feb 2026 06:38 PM (IST)
Updated Date: Wed, 11 Feb 2026 06:41 PM (IST)
- ਮਿਸ਼ਨ ਸੰਪਰਕ ਤਹਿਤ ਕੀਤੀ ਜਾਗਰੂਕਤਾ ਮੀਟਿੰਗ
ਸੁਖਵਿੰਦਰ ਸਿੰਘ ਅਟਵਾਲ, ਪੰਜਾਬੀ ਜਾਗਰਣ
ਅਮਰਗੜ੍ਹ : ਜ਼ਿਲ੍ਹਾ ਪੁਲਿਸ ਵੱਲੋਂ ਸਬ ਡਵੀਜ਼ਨ ਅਮਰਗੜ੍ਹ ਵਿੱਚ ਪਿੰਡਾਂ ਦੇ ਮੋਹਤਬਰ ਵਿਅਕਤੀਆਂ, ਪੰਚਾਂ ਤੇ ਸਰਪੰਚਾਂ ਨਾਲ ਮਿਸ਼ਨ ਸੰਪਰਕ ਤਹਿਤ ਕੀਤੀ ਜਾਗਰੂਕਤਾ ਮੀਟਿੰਗ ਕੀਤੀ ਗਈ। ਜਿਸ ਵਿੱਚ ਆਈਜੀਪੀ ਬਲਜੋਤ ਸਿੰਘ ਰਾਠੌਰ, ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਐੱਸਪੀ ਗੁਰਸ਼ਰਨਜੀਤ ਸਿੰਘ ਅਤੇ ਡੀਐੱਸਪੀ ਅਮਰਗੜ੍ਹ ਸੰਜੀਵ ਕਪੂਰ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲੋਕਾਂ ਦੇ ਸਹਿਯੋਗ ਲਈ ਇਹ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦਾ ਮਕਸਦ ਪੁਲਿਸ ਅਤੇ ਜਨਤਾ ਵਿਚਕਾਰ ਭਰੋਸੇ ਨੂੰ ਮਜ਼ਬੂਤ ਕਰਨਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀਆਂ ਕੋਸ਼ਿਸ਼ਾਂ ਕਰਨਾ ਹੈ। ਮੀਟਿੰਗ ਦੌਰਾਨ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਅਧਿਕਾਰੀਆਂ ਨੇ ਅਪੀਲ ਕੀਤੀ ਕਿ ਨਸ਼ੇ ਨਾਲ ਪੀੜਤ ਨੌਜਵਾਨਾਂ ਨਾਲ ਹਮਦਰਦੀ ਵਾਲਾ ਵਤੀਰਾ ਅਪਣਾਇਆ ਜਾਵੇ ਅਤੇ ਉਨ੍ਹਾਂ ਨੂੰ ਸਹੀ ਰਸਤੇ ’ਤੇ ਲਿਆਉਣ ਲਈ ਸਮਾਜਿਕ ਸਹਿਯੋਗ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਮੁੜ ਤੋਂ ਮੁੱਖਧਾਰਾ ਨਾਲ ਜੋੜਿਆ ਜਾ ਸਕੇ।