ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਜੱਜ ਮਜਰੀ ਨਹਿਰੂ ਕੌਲ ਤੇ ਸੈਸ਼ਨ ਜੱਜ ਬਰਨਾਲਾ ਵਰਿੰਦਰ ਅਗਰਵਾਲ ਨੇ ਸੋਮਵਾਰ ਨੂੰ ਜ਼ਿਲ੍ਹਾ ਬਰਨਾਲਾ ਤੇ ਜ਼ਿਲ੍ਹਾ ਕੋਰਟ ਕੰਪਲੈਕਸ ਦਾ ਦੌਰਾ ਕੀਤਾ। ਇਸ ਸਮੇਂ ਦੌਰੇ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਵਾਈਸ ਪ੍ਰਧਾਨ ਐਡਵੋਕੇਟ ਪਰਮਜੀਤ ਸਿੰਘ ਮਸੌਨ, ਐਡਵੋਕੇਟ ਪ੍ਰਮੋਦ ਬੱਬੀ, ਐਡਵੋਕੇਟ ਹਰਜਿੰਦਰ ਸਿੰਘ ਤਪਾ, ਸਤਨਾਮ ਸਿੰਘ ਰਾਹੀ, ਐਡਵੋਕੇਟ ਰਾਜਵੀਰ ਸਿੰਘ, ਐਡਵੋਕੇਟ ਕੁਲਵਿਜੇ, ਐਡਵੋਕੇਟ ਜਤਿੰਦਰ ਭੁੱਲਰ, ਐਡਵੋਕਟ ਜੇਤਿੰਦਰ, ਐਡਵੋਕਟੇ ਨਛੱਤਰ ਸਿੰਘ ਬਰਾੜ ਨਾਲ ਮਿਲੇ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਉਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਬਾਰ ਐਸੋਸੀਏਸ਼ਨ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੀ ਹਰ ਮੁਸ਼ਕਲ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।

ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਜੱਜ ਮਜਰੀ ਨੇਹਰਾ ਕੌਲ ਤੇ ਸੈਸ਼ਨ ਜੱਜ ਵਰਿੰਦਰ ਅਗਰਵਾਲ ਨੇ ਜ਼ਿਲ੍ਹਾ ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਮਾਮਲਿਆਂ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ 'ਤੇ ਉਨ੍ਹਾਂ ਦੀ ਮੁਸ਼ਕਲਾਂ ਦੇ ਹੱਲ ਵੀ ਦੱਸੇ ਤੇ ਹਰ ਸੰਭਵ ਮਦਦ ਕਰਨਾ ਦਾ ਭਰੋਸਾ ਦਿਵਾਇਆ। ਉਨ੍ਹਾਂ ਦੁਆਰਾ ਜੇਲ੍ਹ ਬੈਰਕਾਂ ਤੇ ਰਸੋਈ ਘਰ 'ਚ ਸਫ਼ਾਈ ਸਹੂਲਤਾਂ ਦਾ ਜਾਇਜ਼ਾ ਗਿਆ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੁਆਰਾ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਫ੍ਰੀ ਕਾਨੂੰਨੀ ਸਹਾਇਤਾ ਸਕੀਮ ਤੇ ਸਕੀਮਾਂ ਬਾਰੇ ਵੀ ਜਾਣਕਰੀ ਦਿੱਤੀ। ਉਨ੍ਹਾਂ ਹਾਈਕੋਰਟ ਤੇ ਸੁਪਰੀਮ ਕੋਰਟ 'ਚ ਅਪੀਲ ਕਰਨ ਸਬੰਧੀ ਤੇ ਲਿਮੀਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ।