- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਐਂਡ ਯੂਥ ਵੈਲਫੇਅਰ ਕਲੱਬ ਪਿੰਡ ਕੌਹਰੀਆਂ ਵੱਲੋਂ ਕਬੱਡੀ ਟੂਰਨਾਮੈਂਟ ਮਿਤੀ 28 ਤੇ 29 ਸਤੰਬਰ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਸਵ. ਚਿਤਵੰਤ ਸਿੰਘ ਯਾਦਗਾਰੀ ਸਟੇਡੀਅਮ ਕੌਹਰੀਆਂ ਵਿਖੇ ਕਰਵਾਇਆ ਜਾ

ਮਾਲਵਿੰਦਰ ਸਿੰਘ ਸਿੱਧੂ, ਕੌਹਰੀਆਂ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਐਂਡ ਯੂਥ ਵੈਲਫੇਅਰ ਕਲੱਬ ਪਿੰਡ ਕੌਹਰੀਆਂ ਵੱਲੋਂ ਕਬੱਡੀ ਟੂਰਨਾਮੈਂਟ ਮਿਤੀ 28 ਤੇ 29 ਸਤੰਬਰ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਸਵ. ਚਿਤਵੰਤ ਸਿੰਘ ਯਾਦਗਾਰੀ ਸਟੇਡੀਅਮ ਕੌਹਰੀਆਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਫਮਨ ਹਰੀਕਾ, ਿਢੱਲੋਂ ਹਰੀਕਾ,ਕੌਰੀ ਸਿੰਘ ਅਤੇ ਜੈਲੀ ਹਰੀਕਾ ਨੇ ਦੱਸਿਆ ਕਿ ਟੂਰਨਾਮੈਂਟ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੌਰਾਨ ਇੱਕ ਪਿੰਡ ਓਪਨ (ਨਿਰੋਲ),72 ਕਿਲੋ ਤੇ 50 ਕਿੱਲੋ ਦੇ ਕਬੱਡੀ ਮੁਕਾਬਲੇ ਕਰਵਾਏ ਜਾਣਗੇ।ਜੇਤੂ ਟੀਮਾਂ ਨੁੰ ਆਕਰਸ਼ਤ ਇਨਾਮ ਤੇ ਟ੍ਰਾਫੀਆਂ ਦਿੱਤੀਆਂ ਜਾਣਗੀਆਂ। ਉਨਾਂ੍ਹ ਕਿਹਾ ਕਿ ਹਰ ਸਾਲ ਅਸੀਂ ਬਿਨਾਂ ਕਿਸੇ ਸਿਆਸੀ ਪਾਰਟੀ ਦੇ ਟੂਰਨਾਮੈਂਟ ਕਰਵਾਉਂਦੇ ਹਾਂ ਅਤੇ ਲੋਕਾਂ ਵਲੋਂ ਭਰਭੂਰ ਸਹਿਯੋਗ ਮਿਲਦਾ ਹੈ। ਕਿਸੇ ਵੀ ਖਿਡਾਰੀ ਨੂੰ ਕੋਈ ਨਸ਼ਾ ਆਦਿ ਕਰਕੇ ਖੇਡਨ ਦੀ ਸਖ਼ਤ ਮਨਾਹੀ ਹੋਵੇਗੀ।