- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ' ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਏ ਕਮਲ ਧਾਲੀਵਾਲ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਪੰਜਾਬ ਵਿਧਾਨ ਸਭਾ ਬਾਹਰ ਕਾਂਗਰਸ ‘ਆਪ’ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ’ਚ ਸ਼ਾਮਲ ਹੋਏ ਕਮਲ ਧਾਲੀਵਾਲ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਵੱਲੋਂ ਝਾੜੂ ਸਰਕਾਰ ਖ਼ਿਲਾਫ਼ ਕੀਤੇ ਭਾਰੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਕਾਲੀਆਂ ਝੰਡੀਆਂ ਅਤੇ ਝਾੜੂ ਫ਼ੂਕ ਕੇ ਸਰਕਾਰ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਧਾਲੀਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਪਰ ਸਰਕਾਰ ਇਸ ਗੰਭੀਰ ਮਸਲੇ ਪ੍ਰਤੀ ਅੱਖਾਂ ਬੰਦ ਕਰੀਂ ਬੈਠੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋ ਰਿਹਾ ਹੈ, ਜਦਕਿ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਜ਼ਮੀਨੀ ਪੱਧਰ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਦੇ ਹਿੱਤਾਂ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਹੋਣ, ਤਾਂ ਵਿਰੋਧੀ ਧਿਰ ਵਜੋਂ ਉਨ੍ਹਾਂ ਮੁੱਦਿਆਂ ਨੂੰ ਉਠਾਉਣਾ ਕਾਂਗਰਸ ਪਾਰਟੀ ਦੀ ਜ਼ਿੰਮੇਵਾਰੀ ਹੈ। ਕਾਂਗਰਸ ਪਾਰਟੀ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਅਤੇ ਸਰਕਾਰ ਨੂੰ ਜਵਾਬਦੇਹ ਬਣਾ ਕੇ ਹੀ ਦਮ ਲਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਝਾੜੂ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਪਾਰਟੀ ਵੱਲੋਂ ਹਰ ਮੋਰਚੇ 'ਤੇ ਸੰਘਰਸ਼ ਜਾਰੀ ਰਹੇਗਾ।