- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਮਲ ਧਾਲੀਵਾਲ ਵੱਲੋਂ ਮੰਨਵੀਂ ਤੇ ਤੋਲੇਵਾਲ ਦੀਆਂ ਮੰਡੀਆਂ ਦਾ ਦੌਰਾ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਿੰਡ ਮੰਨਵੀਂ ਅਤੇ ਤੋਲੇਵਾਲ ਦੀਆਂ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਕਮਲ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਖੱਜਲ-ਖ਼ੁਆਰੀ ਨਹੀਂ ਹੋਣੀ ਚਾਹੀਦੀ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿੱਚ ਖ਼ਰੀਦ, ਲਿਫ਼ਟਿੰਗ ਅਤੇ ਹੋਰ ਲੋੜੀਂਦੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾਣ। ਉਨ੍ਹਾਂ ਦੋਸ਼ ਲਾਇਆ ਕਿ ਬਦਲਾਅ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾਵੇਗੀ।
ਇਸ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਗੜੀਆਂ, ਬਲਵਿੰਦਰ ਸਿੰਘ ਮੰਨਵੀਂ, ਬਲਦੇਵ ਸਿੰਘ ਗੁਆਰਾ, ਅਮਰਿੰਦਰ ਸਿੰਘ ਭੁੱਲਰਾਂ, ਸੁਖਦੇਵ ਸਿੰਘ ਗੁਆਰਾ, ਬਲਵਿੰਦਰ ਸਿੰਘ ਨਿਆਮਤਪੁਰ, ਇੰਦਰਜੀਤ ਸਿੰਘ ਧੀਰੋਮਾਜਰਾ, ਵਰਿੰਦਰ ਸਿੰਘ ਨਰੀਕਾ, ਸੁਰਜੀਤ ਸਿੰਘ ਬਨਭੌਰਾ, ਗਗਨਦੀਪ ਸਿੰਘ ਨੰਗਲ, ਗੁਰਜੀਤ ਸਿੰਘ ਬਨਭੌਰਾ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ ਗੁਆਰਾ ਅਤੇ ਹੋਰ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ।