- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਸਰੋਵਰ 'ਚ ਬਰੇਤੀ ਪਾਉਣ ਦੀ ਕਾਰ ਸੇਵਾ 1 ਨੂੰ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਦੇ ਪਵਿੱਤਰ ਸਰੋਵਰ 'ਚੋਂ ਗਾਰ ਕੱਢਣ ਦੀ ਕਾਰ ਸੇਵਾ ਪੂਰੀ ਹੋਣ ਉਪਰੰਤ ਹੁਣ ਸਰੋਵਰ 'ਚ ਬਰੇਤੀ ਪਾਉਣ ਦੀ ਕਾਰ ਸੇਵਾ 1 ਨਵੰਬਰ ਨੂੰ ਕਰਵਾਈ ਜਾਵੇਗੀ। ਜਾਣਕਾਰੀ ਦਿੰਦਿਆਂ ਗੁਰਦੁਆਰਾ ਨਾਨਕਸਰ ਸਾਹਿਬ ਦੇ ਰਿਸੀਵਰ ਜਥੇਦਾਰ ਦਰਬਾਰਾ ਸਿੰਘ, ਮੁੱਖ ਗ੍ਰੰਥੀ ਬਾਬਾ ਮੱਖਣ ਸਿੰਘ ਅਤੇ ਮੈਨੇਜਰ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਸੰਤ ਅਤਰ ਸਿੰਘ ਦੀ ਸੌ ਸਾਲਾ ਬਰਸੀ ਨੂੰ ਸਮਰਪਿਤ ਸੰਤ ਜੀ ਦੀ ਯਾਦ ਚ ਬਣੇ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਚ ਸੇਵਾਵਾਂ ਪੂਰੇ ਉਤਸ਼ਾਹ ਨਾਲ ਚੱਲ ਰਹੀਆਂ ਹਨ, ਜਿਸ ਦੇ ਤਹਿਤ ਸੰਗਤ 1 ਨਵੰਬਰ ਨੂੰ ਪਵਿੱਤਰ ਸਰੋਵਰ ’ਚ ਬਰੇਤੀ ਪਾਉਣ ਦੀ ਸੇਵਾ ਲਈ ਬਰੇਤੀ ਗੁਰਦੁਆਰਾ ਸਾਹਿਬ ਵਿਖੇ ਪਹੁੰਚਾ ਸਕਦੀ ਹੈ।
ਇਸ ਮੌਕੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਉਪ ਗ੍ਰੰਥੀ ਭਾਈ ਜਗਤਾਰ ਸਿੰਘ,ਉਪ ਮੈਨੇਜਰ ਜਸਵੀਰ ਸਿੰਘ,ਖਜਾਨਚੀ ਹਰਮੇਸ਼ ਸਿੰਘ, ਰਾਗੀ ਜਸਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ ਨਿੱਕਾ, ਦਰਸ਼ਨ ਸਿੰਘ ਔਲਖ,ਅਵਤਾਰ ਸਿੰਘ ਤਾਰੀ, ਨਛੱਤਰ ਸਿੰਘ, ਨੰਬਰਦਾਰ ਰਾਜਵਿੰਦਰ ਸਿੰਘ, ਨਿੱਕਾ ਸਿੰਘ ਸੋਹਲ, ਨੰਬਰਦਾਰ ਗੁਰਜੰਟ ਸਿੰਘ ਅਤੇ ਸਿਮਰਨਜੀਤ ਸਿੰਘ ਸੇਵਾਦਾਰ ਬੜੂ ਸਾਹਿਬ ਆਦਿ ਮੌਜੂਦ ਸਨ।