ਕਰਨ ਮਲਟੀਸਪੈਸ਼ਲਿਟੀ ਹਸਪਤਾਲ ਦਾ ਬਰਨਾਲਾ ’ਚ ਹੋਇਆ ਉਦਘਾਟਨ ਕਰਨ ਮਲਟੀਸਪੈਸ਼ਲਿਟੀ ਹਸਪਤਾਲ ਦਾ ਬਰਨਾਲਾ ’ਚ ਹੋਇਆ ਉਦਘਾਟਨ
Publish Date: Wed, 11 Nov 2026 06:49 PM (IST)
Updated Date: Thu, 12 Nov 2026 04:03 AM (IST)
ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹਸਪਤਾਲ ’ਚ 24 ਘੰਟੇ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਉਪਲਬਧ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਸ਼ਹਿਰ ਅੰਦਰ ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਕਰਨ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਬੁੱਧਵਾਰ ਨੂੰ ਸਥਾਨਕ ਏਸੀ ਰੋਡ ’ਤੇ ਟੈਲੀਫੋਨ ਐਕਸਚੇਂਜ ਨੇੜੇ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਉਦਘਾਟਨੀ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਵਿੱਚ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਕਰਨ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਡਾਕਟਰ ਕਰਨ ਚੋਪੜਾ ਅਤੇ ਡਾਕਟਰ ਸਾਲਿਨੀ ਸ਼ਰਮਾ, ਐੱਮਡੀ ਮੈਡੀਸਨ ਨੇ ਦੱਸਿਆ ਕਿ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਆਧੁਨਿਕ ਮੈਡੀਕਲ ਤਕਨੀਕਾਂ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਇੱਕੋ ਛੱਤ ਹੇਠ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਉਪਲਬਧ ਰਹਿਣਗੀਆਂ ਅਤੇ ਡਾਕਟਰਾਂ ਸਮੇਤ ਸਮੁੱਚਾ ਸਟਾਫ ਹਰ ਸਮੇਂ ਮਰੀਜ਼ਾਂ ਦੀ ਦੇਖਭਾਲ ਲਈ ਤਤਪਰ ਰਹੇਗਾ। ਇਸ ਤੋਂ ਇਲਾਵਾ ਹਸਪਤਾਲ ਵਿੱਚ ਸਰਜਰੀ ਅਤੇ ਗੋਡਿਆਂ ਨਾਲ ਸਬੰਧਤ ਇਲਾਜ ਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਮਰੀਜ਼ਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਮੂਹ ਸਟਾਫ ਅਤੇ ਸ਼ਹਿਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।