ਖਹਿਰਾ ਵੱਲੋਂ ਔਰਤਾਂ ਪ੍ਰਤੀ ਕੀਤੀ ਟਿੱਪਣੀ ਨਿੰਦਣਯੋਗ : ਗੋਇਲ
ਖਹਿਰਾ ਵੱਲੋਂ ਮਹਿਲਾਵਾਂ ਪ੍ਰਤੀ ਕੀਤੀ ਟਿੱਪਣੀ ਨਿੰਦਣਯੋਗ: ਗੋਇਲ
Publish Date: Wed, 11 Mar 2026 04:59 PM (IST)
Updated Date: Wed, 11 Mar 2026 05:00 PM (IST)

ਲਹਿਰਾਗਾਗਾ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਦੀਆਂ ਮਾਵਾਂ ਭੈਣਾਂ ਬਾਰੇ ਕੀਤੀ ਟਿੱਪਣੀ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਪਤਨੀ ਸੀਮਾ ਗੋਇਲ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਔਰਤਾਂ ਪ੍ਰਤੀ ਕੀਤੀ ਗਈ ਟਿੱਪਣੀ ਤੋਂ ਇਹ ਸਪੱਸ਼ਟ ਹੁੰਦਾ ਹੈ, ਕਿ ਕਾਂਗਰਸ ਪਾਰਟੀ ਦੇ ਆਗੂਆਂ ਨੇ ਕਦੇ ਵੀ ਔਰਤਾਂ ਨੂੰ ਬਰਾਬਰ ਦਾ ਦਰਜਾ ਨਹੀਂ ਦਿੱਤਾ। ਸੀਮਾ ਗੋਇਲ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਕੀਤੀ ਗਈ ਟਿੱਪਣੀ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਪੰਜਾਬ ਦੀਆਂ ਮਾਵਾਂ ਭੈਣਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਸਾਧਨ ਦੇ ਰਹੀ ਹੈ। ਇਸ ਦੀ ਤਾਜ਼ਾ ਮਿਸਾਲ 1000 ਰੁਪਏ ਪ੍ਰਤੀ ਮਹੀਨਾ ਪੰਜਾਬ ਦੀਆਂ ਔਰਤਾਂ ਨੂੰ ਦਿੱਤੇ ਜਾ ਰਹੇ ਹਨ। ਸੀਮਾ ਗੋਇਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਹੁੰਦਾ ਵੇਖ ਕੇ ਵਿਰੋਧੀ ਧਿਰਾਂ ਬੁਖਲਾਹਟ ਵਿਚ ਆ ਕੇ ਆਪਣਾ ਦਿਮਾਗ਼ੀ ਸੰਤੁਲਨ ਗੁਆ ਚੁੱਕੀਆਂ ਹਨ। ਇਸ ਕਰ ਕੇ ਹੀ ਵਿਰੋਧੀ ਧਿਰਾਂ ਪੰਜਾਬ ਦੀਆਂ ਔਰਤਾਂ ’ਤੇ ਟਿੱਪਣੀ ਕਰਨ ਲੱਗ ਪਏ ਹਨ। ਸੀਮਾ ਗੋਇਲ ਨੇ ਆਖਿਆ ਕਿ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਪੰਜਾਬ ਦੀਆਂ ਔਰਤਾਂ ਦੀਆਂ ਕੁੱਖਾਂ ਤੋਂ ਦੇਸ਼ ਭਗਤਾਂ ਅਤੇ ਸੁਰਵੀਰ ਯੋਧਿਆਂ ਨੇ ਜਨਮ ਲਿਆ ਹੈ ਪੰਜਾਬ ਦੀਆਂ ਔਰਤਾਂ ਨੇ ਸਮੇਂ-ਸਮੇਂ ’ਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਵਿੱਚ ਪੁਰਸ਼ਾਂ ਦਾ ਸਾਥ ਦਿੱਤਾ ਹੈ।