ਕੁਲਦੀਪ ਸ਼ਰਮਾ, ਸੁਨਾਮ : ਸੁਨਾਮ ਦੇ ਉੱਘੇ ਕਾਂਗਰਸੀ ਆਗੂ ਅਤੇ ਖਾਦੀ ਬੋਰਡ ਦੇ ਵਾਇਸ ਚੈਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਉਹ 54 ਸਾਲਾਂ ਦੇ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਿੰਦਰ ਸਿੰਘ ਲਖਮੀਰਵਾਲਾ ਸਵੇਰੇ ਖੇਤ ਗਏ। ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਨ੍ਹਾਂ ਦਾ ਅਤਿੰਮ ਸੰਸਕਾਰ ਪਿੰਡ ਲਖਮੀਰਵਾਲਾ ਦੇ ਸ਼ਮਸ਼ਾਨਘਾਟ ਸ਼ਾਮ ਕਰ ਦਿੱਤਾ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਕ, ਸਮਾਜਿਕ ਵਪਾਰਿਕ ਸੰਸਥਾਵਾਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਅਲਵਿਦਾ ਆਖੀ। ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਯੋਜਨਾ ਬੋਰਡ ਦੇ ਚੈਅਰਮੈਨ ਰਾਜਿੰਦਰ ਸਿੰਘ ਰਾਜਾ, ਹਲਕਾ ਸੁਨਾਮ ਦੀ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਕਾਂਗਰਸੀ ਆਗੂ ਜਗਦੇਵ ਸਿੰਘ ਦੌਲੇਵਾਲ, ਗੀਤਾ ਸ਼ਰਮਾ, ਅਵਤਾਰ ਸਿੰਘ ਸ਼ੇਰੋਂ ਹਾਜ਼ਰ ਹੋਏ।

------