- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਵਦੀਪ ਸਿੰਘ ਥਾਣਾ ਸਦਰ ਬਰਨਾਲਾ ਦੇ ਨਵੇਂ ਐੱਸਐੱਚਓ ਨਿਯੁਕਤ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਪੁਲਿਸ ਵਲੋਂ ਕੀਤੀਆਂ ਬਦਲਦੀਆਂ ਦੇ ਸਦਰਾ ਥਾਣਾ ਸਦਰ ਵਿਖੇ ਲਵਦੀਪ ਸਿੰਘ ਨੂੰ ਥਾਣਾ ਸਦਰ ਬਰਨਾਲਾ ਦਾ ਨਵਾਂ ਮੁਖੀ (ਐੱਸਐੱਚਓ) ਨਿਯੁਕਤ ਕੀਤਾ ਗਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਲਾਕੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇਗੀ। ਐੱਸਐੱਚਓ ਲਵਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਐਸਐਚਓ ਲਵਦੀਪ ਸਿੰਘ ਪਟਿਆਲਾ ਤੋਂ ਬਦਲ ਕੇ ਆਏ ਹਨ, ਇਸ ਤੋਂ ਪਹਿਲਾ ਐਸਐਚਓ ਜਗਜੀਤ ਸਿੰਘ ਥਾਣਾ ਸਦਰ ਦੇ ਇੰਚਾਰਜ਼ ਸਨ ਜਿਨ੍ਹਾਂ ਦੀ ਬਦਲੀ ਮਲੇਰਕੋਟਲਾ ਵਿਖੇ ਕੀਤੀ ਗਈ ਹੈ।