ਵਿਦਿਆਰਥੀ ਜੀਵਨ ਵਿੱਚ ਚੰਗੇ ਗੁਣ ਸਿੱਖਣ : ਚੇਅਰਮੈਨ ਵਿਦਿਆਰਥੀ ਜੀਵਨ ਵਿੱਚ ਚੰਗੇ ਗੁਣ ਸਿੱਖਣ ਅਤੇ ਅਪਣਾਉਣ: ਚੇਅਰਮੈਨ
Publish Date: Sun, 20 Sep 2026 03:35 PM (IST)
Updated Date: Mon, 21 Sep 2026 04:02 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਲਹਿਰਾਗਾਗਾ : ਇੱਕ ਓਂਕਾਰ ਕਾਨਵੈਂਟ ਸਕੂਲ, ਪਿੰਡ ਝਲੂਰ ਵਿਖੇ ਸਹਿਜ ਪਾਠ ਸੇਵਾ ਸgਸਾਇਟੀ ਅੰਮ੍ਰਿਤਸਰ ਦੇ ਚੇਅਰਮੈਨ ਸਤਨਾਮ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ. ਨਿਰੰਜਣ ਸਿੰਘ ਸਰਾਓ, ਸਕੂਲ ਦੇ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਤਨਾਮ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜੀਵਨ ਦੇ ਮੁੱਖ ਸਿਧਾਂਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ,ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀ ਜੀਵਨ ਦੇ ਚੰਗੇ ਮੁੱਲ ਸਿੱਖਣ ਅਤੇ ਅਪਣਾਉਣ।ਉਨ੍ਹਾਂ ਨੇ ਵੱਡਿਆਂ ਦਾ ਸਤਿਕਾਰ ਕਰਨਾ, ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣਾ ਅਤੇ ਗੁਰੂ ਸਾਹਿਬ ਨਾਲ ਆਪਣਾ ਰਿਸ਼ਤਾ ਮਜ਼ਬੂਤ ਕਰਨਾ ਸਿਖਾਇਆ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਸਹਿਜ ਪਾਠ ਦੀ ਮਹੱਤਤਾ, ਇਸ ਦੀ ਸ਼ਕਤੀ ਅਤੇ ਸਹਿਜ ਪਾਠ ਕਰਨ ਦੇ ਢੰਗ ਬਾਰੇ ਵੀ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਵੱਲੋਂ ਸਤਨਾਮ ਸਿੰਘ ਅਤੇ ਉਨ੍ਹਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਮਹਾਨ ਉਪਰਾਲੇ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ, ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਜੀਵਨ ਦੀਆਂ ਨੈਤਿਕ ਕਦਰਾਂ-ਕੀਮਤਾਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਬਹੁਤ ਮਹੱਤਵਪੂਰਨ ਹੈ।