ਲੀਲਾ ਸਿੰਘ ਨੂੰ ਸਦਮਾ, ਭਰਜਾਈ ਦਾ ਦੇਹਾਂਤ
ਯੂਨੀਅਨ ਸਿੱਧੂਪੁਰ ਦੇ ਲੀਲਾ ਸਿੰਘ ਨੂੰ ਸਦਮਾ, ਭਰਜਾਈ ਦੀ ਮੌਤ
Publish Date: Wed, 25 Mar 2026 03:44 PM (IST)
Updated Date: Wed, 25 Mar 2026 03:46 PM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਦਲਬੀਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਨੇੜਲੇ ਪਿੰਡ ਭੁਟਾਲ ਕਲਾਂ ਵਿਖੇ ਯੂਨੀਅਨ ਦੇ ਸਰਗਰਮ ਆਗੂ ਲੀਲਾ ਸਿੰਘ ਦੀ ਭਰਜਾਈ ਦੇ ਦੇਹਾਂਤ ਤੇ ਡੂੰਘਾ ਦੁਖ ਪ੍ਰਗਟ ਕੀਤਾ ਹੈ। ਜਾਣਕਾਰੀ ਅਨੁਸਾਰ ਲੀਲਾ ਸਿੰਘ, ਜੋ ਲੰਮੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੇਵਾ ਨਿਭਾ ਰਹੇ ਹਨ, ਦੀ ਭਰਜਾਈ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿੱਚ ਯੂਨੀਅਨ ਦੇ ਆਗੂਆਂ ਨੇ ਲੀਲਾ ਸਿੰਘ ਦੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਦਲਬੀਰ ਸਿੰਘ, ਪੰਜਾਬ ਦੇ ਜਨਰਲ ਸਕੱਤਰ ਬੋਗ ਸਿੰਘ ਮਾਨਸਾ, ਜ਼ਿਲ੍ਹਾ ਪ੍ਰਧਾਨ ਸਰਜੀਤ ਸਿੰਘ ਭਾਦਸੋ, ਬਲਾਕ ਲਹਿਰਾਗਾਗਾ ਦੇ ਪ੍ਰਧਾਨ ਗੁਰਲਾਲ ਸਿੰਘ ਜਲੂਰ, ਬਲਾਕ ਪ੍ਰੈੱਸ ਸਕੱਤਰ ਚਮਕੌਰ ਸਿੰਘ ਢੀਂਡਸਾ, ਬਲਾਕ ਜਨਰਲ ਸਕੱਤਰ ਗੁਰਤੇਜ ਸਿੰਘ ਡਸਕਾ ਅਤੇ ਸੁਖਦੇਵ ਸਿੰਘ ਲੇਹਲ ਕਲਾਂ ਸਮੇਤ ਹੋਰ ਆਗੂਆਂ ਨੇ ਇਸ ਦੁਖਦ ਸਮੇਂ ਵਿੱਚ ਪਰਿਵਾਰ ਨੂੰ ਹੌਸਲਾ ਦਿਦਿਆਂ ਕਿਹਾ ਕਿ ਉਹ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਲੀਲਾ ਸਿੰਘ ਹਮੇਸ਼ਾ ਸੰਘਰਸ਼ਾਂ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਯੂਨੀਅਨ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਦਿੰਦੇ ਆ ਰਹੇ ਹਨ। ਇਸ ਕਰ ਕੇ ਪੂਰੀ ਯੂਨੀਅਨ ਪਰਿਵਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਤਿਆਰ ਹੈ। ਇਸ ਮੌਕੇ ਹਾਜ਼ਰ ਸਾਰੇ ਆਗੂਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿੱਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।