ਸ਼ੰਭੂ ਗੋਇਲ,ਲਹਿਰਾਗਾਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਦੇ ਰਿਲਾਇੰਸ ਦੇ ਪੈਟਰੋਲ ਪੰਪ 'ਤੇ ਧਰਨਾ 88ਵੇਂ ਦਿਨ ਵੀ ਜਾਰੀ ਰਿਹਾ।

ਆਗੂਆਂ ਨੇ ਧਰਨੇ ਤੇ ਬੈਠੇ ਲੋਕਾਂ ਨੂੰ ਕਿਹਾ ਕਿ ਤਾਲ ਮੇਲਵੇਂ ਪ੍ਰਰੋਗਰਾਮ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਜੀਓ ਦੇ ਟਾਵਰਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਉਣ। ਅਸੀਂ ਸਾਰੇ ਜਾਣਦੇ ਹਾਂ ਕਿ ਮੋਦੀ ਸਰਕਾਰ ਨੇ, ਜੋ ਕਾਲੇ ਕਾਨੂੰਨ ਲਿਆਂਦੇ ਹਨ, ਉਹ ਸਰਮਾਏਦਾਰ ਘਰਾਣਿਆਂ ਦੀ ਮਿਲੀਭੁਗਤ ਹੈ। ਜਿਸ ਦਾ ਖਮਿਆਜ਼ਾ ਸਾਰਾ ਪੰਜਾਬ ਭੁਗਤ ਰਿਹੈ। ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਧਰਨੇ ਪੱਕੇ ਤੌਰ 'ਤੇ ਲੱਗੇ ਹੋਏ ਹਨ। ਕਿਤੇ ਵੀ ਕੋਈ ਕਿਸੇ ਕਿਸਮ ਦੀ ਨੁਕਸਾਨ ਦੀ ਖ਼ਬਰ ਸੁਣਨ ਨੂੰ ਨਹੀਂ ਮਿਲੀ ਪਰ ਸ਼ਰਾਰਤੀ ਅਨਸਰਾਂ ਨੂੰ ਇਹ ਰਾਸ ਨਹੀਂ ਆਇਆ ਅਤੇ ਸੋਸਲ ਮੀਡੀਆ ਤੇ ਟਾਵਰਾਂ ਨੂੰ ਬੰਦ ਕਰਨ ਦੀਆਂ ਵੀਡੀਓ ਪਾ ਕੇ ਲੋਕਾਂ ਨੂੰ ਉਕਸਾਇਆ ਜਾ ਰਿਹਾ ਹੈ । ਕੁੱਝ ਲੋਕ ਰੀਸ 'ਚ ਅਜਿਹਾ ਕਦਮ ਚੁੱਕ ਰਹੇ ਹਨ। ਜਦ ਕਿ ਕਿਸਾਨ ਜਥੇਬੰਦੀਆਂ ਦਾ ਅਜਿਹਾ ਕਰਨ ਕਰਾਉਣ ਦਾ ਕੋਈ ਪ੍ਰਰੋਗਰਾਮ ਨਹੀਂ ਸੀ। ਲੋਕ ਜੇ ਚਾਹੰੰਦੇ ਹਨ ਤਾਂ ਉਹ ਨੰਬਰ ਪੋਰਟ ਕਰਵਾ ਸਕਦੇ ਹਨ।

ਕਿਸਾਨ ਆਗੂਆਂ ਨੇ ਲੋਕਾਂ ਨੂੰ ਵਾਰ-ਵਾਰ ਕਿਹਾ ਕਿ ਉਹ ਸ਼ਰਾਰਤੀ ਅਨਸਰਾਂ ਦੇ ਬਹਿਕਾਵੇ 'ਚ ਆ ਕੇ ਟਾਵਰਾਂ ਦਾ ਨਕੁਸਾਨ ਨਾ ਕਰਨ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਆਪਣਾ ਆਪ ਜ਼ਿੰਮੇਵਾਰ ਹੋਵੇਗਾ। ਇਸ ਸਮੇਂ ਬਹਾਦਰ ਸਿੰਘ ਭੁਟਾਲ ਖੁਰਦ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਾਮ ਚੰਦ ਸਿੰਘ ਚੋਟੀਆਂ ਆਗੂਆਂ ਨੇ ਵੀ ਸੰਬੋਧਨ ਕੀਤਾ।

-----