ਅਫ਼ਵਾਹਾਂ ਕਾਰਨ ਕਈ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਪੰਪ ਬੰਦ ਹੋਣ ਦੀਆਂ ਅਫ਼ਵਾਹਾਂ ਕਾਰਨ ਪੈਟਰੋਲ ਪੰਪਾਂ ’ਤੇ ਲੱਗੀਆਂ ਲਾਇਨਾਂ
Publish Date: Sat, 28 Mar 2026 06:19 PM (IST)
Updated Date: Sun, 29 Mar 2026 04:09 AM (IST)

ਅਫ਼ਵਾਹਾਂ ਤੋਂ ਰਹੋ ਸੁਚੇਤ, ਤੇਲ ਨਾ ਕੀਤਾ ਜਾਵੇ ਸਟੋਰ: ਡੀਸੀ ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ ਅਮਰੀਕਾ ਤੇ ਇਰਾਨ ਵਿਚਕਾਰ ਚੱਲ ਰਹੇ ਯੁੱਧ ਦੇ ਚੱਲਦਿਆਂ ਬਰਨਾਲਾ ’ਚ ਪੈਟਰੋਲ ਪੰਪਾਂ ਦੇ ਬੰਦ ਹੋਣ ਲੈ ਕੇ ਲੋਕਾਂ ’ਚ ਹਫੜਾ-ਦਫ਼ੜੀ ਮਚ ਗਈ ਹੈ। ਵੱਡੀ ਗਿਣਤੀ ’ਚ ਲੋਕ ਪੈਟਰੋਲ ਪੰਪ ਬੰਦ ਹੋਣ ਦੀਆਂ ਅਫ਼ਵਾਹਾਂ ਦੇ ਚੱਲਦਿਆਂ ਪੈਟਰੋਲ ਪੰਪਾਂ ’ਤੇ ਪੈਟਰੋਲ ਤੇ ਡੀਜ਼ਲ ਭਰਵਾਉਣ ਲਈ ਲੰਮੀਆਂ ਲਾਈਨਾਂ ਲਾ ਰਹੇ ਹਨ। ਜਾਣਕਾਰੀ ਅਨੁਸਾਰ ਪੈਟਰੋਲ ਸੰਕਟ ਨੂੰ ਲੈ ਕੇ ਬਰਨਾਲਾ ’ਚ ਮਾਹੌਲ ਗਰਮਾਇਆ ਹੋਇਆ ਹੈ, ਬਰਨਾਲਾ ’ਚ ਲੋਕ ਚੱਲ ਰਹੀਆਂ ਅਫ਼ਵਾਹਾਂ ਕਾਰਨ ਵੱਡੀ ਗਿਣਤੀ ’ਚ ਪੈਟਰੋਲ ਪੰਪਾਂ ’ਤੇ ਪੈਟਰੋਲ ਤੇ ਡੀਜ਼ਲ ਸਟੋਰ ਕਰਵਾਉਣ ਲਈ ਪਹੁੰਚ ਰਹੇ ਹਨ। ਲੋਕ ਸਰਕਾਰ ਪਾਸੋ ਇਹ ਵੀ ਮੰਗ ਕਰ ਹੇ ਹਨ ਹਨ ਕਿ ਅਸਲ ’ਚ ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਕੀ ਸਥਿਤੀ ਚੱਲ ਰਹੀ ਹੈ, ਜਦਕਿ ਅਫ਼ਵਾਹਾਂ ਆ ਰਹੀਆਂ ਹਨ ਕਿ 20 ਦਿਨ ਦਾ ਸਟਾਕ ਬਚਿਆ ਹੈ, 60 ਦਿਨ ਦਾ ਸਟਾਕ ਬਚਿਆ ਹੈ, ਜਿਸ ਨੂੰ ਲੈ ਕੇ ਲੋਕਾਂ ’ਚ ਮਾਹੌਲ ਗਰਮਾਇਆ ਹੋਇਆ ਹੈ, ਜਦਕਿ ਮੁਲਾਜ਼ਮ ਵਰਗ ਤੇ ਜਨਤਕ ਲੋਕਾਂ ਵਲੋਂ ਅਜਿਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਲਈ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਪੈਟਰੋਲ ਪੰਪ ਮਾਲਕਾ ਅਨੁਸਾਰ ਪੈਟਰੋਲ ਤੇ ਡੀਜ਼ਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਲੋਕਾਂ ਨੂੰ ਸ਼ੋਸ਼ਲ ਮੀਡੀਆ ’ਤੇ ਫੈਲਾਇਆ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਤੇ ਪੈਟਰੋਲ ਤੇ ਡੀਜ਼ਲ ਨੂੰ ਸਟੋਰ ਨਹੀਂ ਕਰਨਾ ਚਾਹੀਦਾ ਹੈ। ਜੇਕਰ ਕੋਈ ਵੀ ਵਿਅਕਤੀ ਇਸ ਸਬੰਧੀ ਗਲਤ ਅਫ਼ਵਾਹਾਂ ਫੈਲਾਊਂਦਾ ਹੈ ਤਾਂ ਉਸ ਦੀ ਸੂਚਨਾ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਦੇਣੀ ਚਾਹੀਦਾ ਹੈ ਤਾਂ ਜੋ ਅਜਿਹੇ ਵਿਅਕਤੀ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਪੈਟਰੋਲ ਪੰਪ ’ਤੇ ਤਾਇਨਾਤ ਕਰਮਚਾਰੀਆਂ ਨੇ ਕਿਹਾ ਕਿ ਲੋਕ ਗਲਤ ਅਫ਼ਵਾਹਾਂ ’ਚ ਆ ਕੇ ਪੈਟਰੋਲ ਪੰਪ ’ਤੇ ਪੁੱਜ ਰਹੇ ਹਨ ਤੇ ਲੋੜ ਤੋਂ ਜ਼ਿਆਦਾ ਪੈਟਰੋਲ ਭਰਵਾ ਰਹੇ ਹਨ, ਜਦਕਿ ਪੈਟਰੋਲ ਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਬਾਕਸ-- ਕੋਈ ਵਿਅਕਤੀ ਤੇਲ ਨੂੰ ਸਟੋਰ ਕਰਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ : ਡੀਸੀ ਇਸ ਸਬੰਧੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਲੋਕਾਂ ਵੱਲੋਂ ਗਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪੈਟਰੋਲ ਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ, ਜੇਕਰ ਕੋਈ ਵਿਅਕਤੀ ਤੇਲ ਨੂੰ ਸਟੋਰ ਕਰਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਜਿਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਲੋਂ ਪੈਟਰੋਲ ਪੰਪ ਮਾਲਕਾਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਤਰ੍ਹਾਂ ਦੀਆਂ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਲੋਕਾਂ ਨੂੰ ਵੀ ਸੁਚੇਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਤੇਲ ਸਟੋਰ ਕਰਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।