ਸ਼ਰਾਬ ਬਰਾਮਦ, ਮਾਮਲਾ ਦਰਜ
ਸ਼ਰਾਬ ਬਰਾਮਦ, ਮਾਮਲਾ ਦਰਜ
Publish Date: Sun, 19 Apr 2026 03:55 PM (IST)
Updated Date: Mon, 20 Apr 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸ਼ਹਿਣਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸ਼ਹਿਣਾ ਦੀ ਪੁਲਿਸ ਨੂੰ ਇਤਲਾਹ ਮਿਲੀ ਕਿ ਬਲਜੀਤ ਕੌਰ ਪਤਨੀ ਜਗਰਾਜ ਸਿੰਘ ਉਰਫ ਰਾਜੂ ਵਾਸੀ ਉਪਲ ਪੱਤੀ ਸਹਿਣਾ ਜੋ ਬਾਹਰਲੀ ਸਟੇਟ ਤੋਂ ਸਰਾਬ ਠੇਕਾ ਦੇਸੀ ਲਿਆਕੇ ਵੇਚਣ ਦੀ ਆਦੀ ਹੈ। ਜੋ ਸ਼ਰਾਬ ਠੇਕਾ ਦੇਸੀ ਵੇਚਣ ਦੀ ਤਾਕ ’ਚ ਹੈ। ਪੁਲਿਸ ਨੇ ਮੌਕੇ ’ਤੇ ਰੇਡ ਕਰ ਕੇ ਬਲਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਕੇ ਇਸਦੇ ਘਰੋਂ 58 ਬੋਤਲਾਂ ਸ਼ਰਾਬ ਬਰਾਮਦ ਕੀਤੀ। ਇਸ ਤੋਂ ਇਲਾਵਾ ਜਗਰਾਜ ਸਿੰਘ ਉਰਫ ਰਾਜੂ ਪੁੱਤਰ ਜੀਤ ਸਿੰਘ ਵਾਸੀ ਉਪਲ ਪੱਤੀ ਸ਼ਹਿਣਾ ਨੂੰ ਵੀ ਇਸ ਮਾਮਲੇ ’ਚ ਨਾਜ਼ਮਦ ਕੀਤਾ ਗਿਆ।