ਬੂਟਾ ਸਿੰਘ ਚੌਹਾਨ, ਸੰਗਰੂਰ

ਪਿੰਡ ਖਡਿਆਲ ਵਿਖੇ ਪੰਚਾਇਤ ਵੱਲੋਂ ਝੋਨੇ ਦੀ ਲਵਾਈ ਦੇ ਰੇਟ ਨੂੰ ਲੈ ਕੇ ਪਾਏ ਮਤੇ ਖ਼ਿਲਾਫ਼ ਕ੍ਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਰੈਲੀ ਵਿਚ ਦਲਿਤ ਮਜ਼ਦੂਰ ਅੌਰਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਸਮੂਹ ਦਲਿਤ ਮਜ਼ਦੂਰਾਂ ਨੇ ਪੰਚਾਇਤ ਵੱਲੋਂ ਪਾਏ ਮਤੇ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਉਠਾਈ। ਆਗੂਆਂ ਨੇ ਕਿਹਾ ਕਿ ਪੰਚਾਇਤ ਕੋਲ ਕੋਈ ਅਧਿਕਾਰ ਨਹੀਂ ਹੈ, ਕਿ ਝੋਨੇ ਦੀ ਲਵਾਈ ਦਾ ਰੇਟ ਤੈਅ ਕਰੇ। ਰੈਲੀ 'ਚ ਹਾਜ਼ਰ ਸਮੂਹ ਦਲਿਤ ਮਜ਼ਦੂਰ ਭਾਈਚਾਰੇ ਨੇ ਪੰਚਾਇਤ ਵੱਲੋਂ ਪਾਏ ਮਤੇ ਨੂੰ ਮੁੱਢੋਂ ਰੱਦ ਕਰ ਦਿੱਤਾ। ਸਮੂਹ ਦਲਿਤ ਮਜ਼ਦੂਰ ਭਾਈਚਾਰੇ ਨੇ ਦਸਤਖਤ/ ਅੰਗੂਠੇ ਲਾ ਕੇ ਝੋਨੇ ਦੀ ਲਵਾਈ ਦਾ ਰੇਟ ਪੰਜ ਹਜ਼ਾਰ ਪ੍ਰਤੀ ਏਕੜ ਤੈਅ ਕਰ ਲਿਆ ਹੈ।

ਰੈਲੀ ਨੂੰ ਯੂਨੀਅਨ ਦੇ ਜ਼ਿਲ੍ਹਾ ਆਗੂ ਮੇਘ ਸਿੰਘ ਅਤੇ ਜੈਲੀ ਸਿੰਘ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਅੰਦਰ ਛੋਟੇ ਗ਼ਰੀਬ ਕਿਸਾਨਾਂ ਨੂੰ ਕਿਸੇ ਦੇ ਬਹਿਕਾਵੇ ਵਿੱਚ ਨਹੀਂ ਆਉਣਾ ਚਾਹੀਦਾ। ਸਗੋਂ ਪਿੰਡ ਵਿੱਚ ਆਪਸੀ ਭਾਈਚਾਰਾ ਬਣਾਈ ਰੱਖਣਾ ਚਾਹੀਦਾ ਹੈ।