ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਐੱਸਡੀਐੱਮ ਭਵਾਨੀਗੜ੍ਹ ਦੇ ਹੁਕਮਾਂ 'ਤੇ ਕਾਰਵਾਈ ਕਰਦਿਆਂ ਭਵਾਨੀਗੜ੍ਹ ਪੁਲਿਸ ਨੇ 4 ਲੋਕਾਂ ਖ਼ਿਲਾਫ਼ ਇਕਾਂਤਵਾਸ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ। ਜਾਣਕਾਰੀ ਅਨੁਸਾਰ ਸਰਕਾਰ ਦੀਆਂ ਹਦਾਇਤਾਂ 'ਤੇ ਕੋਰੋਨਾ ਮਹਾਮਾਰੀ ਦੇ ਕਾਰਨ ਪਿੰਡ ਬਖੋਪੀਰ ਦੇ ਰਹਿਣ ਵਾਲੇ ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰਰੀਤ ਸਿੰਘ ਤੇ ਰਜਿੰਦਰ ਸਿੰਘ ਨੂੰ ਸਿਹਤ ਵਿਭਾਗ ਵੱਲੋਂ ਇਕਾਂਤ 'ਚ ਰਹਿਣ ਲਈ ਕਿਹਾ ਗਿਆ ਸੀ ਪਰੰਤੂ ਉਕਤ ਲੋਕਾਂ ਨੇ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕੀਤੀ। ਜਿਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ।