ਬੂਟਾ ਸਿੰਘ ਚੌਹਾਨ, ਸੰਗਰੂਰ

ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਪ੍ਰਰਾਪਤੀ ਲਈ ਸੰਘਰਸ਼ ਕਰ ਰਹੇ ਬੇ-ਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਪਾਸ ਨੌਜਵਾਨਾਂ ਨੇ ਕੋਰੋਨਾ ਵਾਇਰਸ ਕਾਰਨ ਮੁਲਤਵੀ ਹੋਏ ਸੰਘਰਸ਼ ਦੀ ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਸੰਘਰਸ਼ ਦੀ ਸ਼ੁਰੂਆਤ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਗੁਪਤ ਇਹ ਐਕਸ਼ਨ ਲਈ ਲਾਮਬੰਦੀ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੂਬਾ ਆਗੂ ਮਨੀ ਸੰਗਰੂਰ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਸਰਕਾਰ ਵੱਲੋਂ ਰੁਜ਼ਗਾਰ ਦੇਣ ਲਈ ਬੇ-ਰੁਜ਼ਗਾਰਾਂ ਦੇ ਪ੍ਰਤੀ ਗੰਭੀਰ ਨਹੀਂ ਹੈ, ਜਦੋਂ ਕਿ ਸਰਕਾਰ ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਅੱਜ ਬੇ-ਰੁਜ਼ਗਾਰੀ ਕਾਰਨ ਨੌਜਵਾਨਾਂ ਦੀ ਹਾਲਤ ਬਹੁਤ ਮਾੜੀ ਹੈ। ਉਨ੍ਹਾਂ ਨੂੰ ਪੜ੍ਹਾਈ ਅਤੇ ਡਿਗਰੀਆਂ ਪ੍ਰਰਾਪਤ ਕਰਕੇ ਵੀ ਨੌਕਰੀ ਨਹੀਂ ਮਿਲ ਰਹੀ। ਇਸ ਲਈ ਉਨ੍ਹਾਂ ਕੋਲ ਹੁਣ ਇੱਕੋ-ਇੱਕ ਰਾਹ ਹੈ, ਸੰਘਰਸ਼ ਦਾ। ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਨੌਜਵਾਨਾਂ ਦੀ ਸਾਰ ਨਹੀਂ ਲੈਂਦੀ ਤਾਂ ਉਹ ਚੁੱਪ ਬੈਠੇ ਰਹਿਣਗੇ। ਇਸ ਮੌਕੇ ਵਰਿੰਦਰ ਸੰਗਰੂਰ, ਗਗਨ ਸੰਗਰੂਰ, ਰਵਿੰਦਰ ਵੀ ਹਾਜ਼ਰ ਸਨ।