ਸਟਾਫ ਰਿਪੋਰਟਰ, ਸੰਗਰੂਰ : ਬੁੱਧਵਾਰ ਨੂੰ ਸੰਗਰੂਰ ਸ਼ਹਿਰ ਵਿਚ ਕੇਂਦਰ ਵੱਲੋਂ ਪਿਛਲੇ 20 ਦਿਨਾਂ ਤੋਂ ਡੀਜ਼ਲ ਤੇ ਪੈਟਰੋਲ ਦੀਆਂ ਲਗਾਤਾਰ ਵਧਾਈਆਂ ਜਾ ਰਹੀਆਂ ਕੀਮਤਾਂ ਖ਼ਿਲਾਫ਼ ਕਾਂਗਰਸੀਆਂ ਵੱਲੋਂ ਝੋਟਾ ਰੇਹੜੀ 'ਤੇ ਚੜ੍ਹ ਕੇ ਵਿਰੋਧ ਪ੍ਰਗਟ ਕੀਤਾ ਗਿਆ। ਇਹ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਅਗਵਾਈ ਵਿੱਚ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ਼ਾਰੇ 'ਤੇ ਤੇਲ ਕੰਪਨੀਆਂ ਵੱਲੋਂ ਲਗਾਤਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਦਾ ਗਲਾ ਘੁੱਟਿਆ ਜਾ ਰਿਹਾ ਹੈ। ਹੁਣ ਤਕ ਕਦੇ ਵੀ ਡੀਜ਼ਲ ਦਾ ਰੇਟ ਪੈਟਰੋਲ ਤੋਂ ਜ਼ਿਆਦਾ ਨਹੀਂ ਸਨ ਪਰ ਕੇਂਦਰ ਨੇ ਇਹ ਉਲਟੀ ਗੰਗਾ ਵਹਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹੋ ਕਾਰਨ ਹੈ ਕਿ ਕਾਂਗਰਸ ਪਾਰਟੀ ਲਗਾਤਾਰ ਆਪਣਾ ਨੈਤਿਕ ਫ਼ਰਜ਼ ਸਮਝਦੀ ਹੋਈ ਲਗਾਤਾਰ ਧਰਨੇ, ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ, ਬਲਜੀਤ ਕੌਰ ਜੀਤੀ, ਦਿਨੇਸ਼ ਪਰੋਚਾ, ਪ੍ਰਰੇਮ ਕੁਮਾਰ, ਦੀਪਕ ਕੁਮਾਰ ਅਤੇ ਰਾਜੀਵ ਕੁਮਾਰ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।