ਰਵਿੰਦਰ ਸਿੰਘ ਰੇਸ਼ਮ, ਕੁੱਪ ਕਲਾਂ

ਪਿੰਡ ਬੌੜਹਾਈ ਕਲਾਂ ਵਿਖੇ ਪਿਛਲੇ ਲਗਪਗ ਇਕ ਦਹਾਕੇ ਤੋਂ ਪਾਣੀ ਵਾਲੀ ਟੈਂਕੀ ਨੂੰ ਸਰਪੰਚ ਹਰਦੀਪ ਸਿੰਘ ਵੱਲੋਂ ਲੋਕਾਂ ਦੀ ਪੁਰਜ਼ੋਰ ਮੰਗ 'ਤੇ ਗਰਮੀ ਦੇ ਮੌਸਮ ਨੂੰ ਦੇਖਦਿਆਂ ਹੋਇਆਂ ਨਵੇਂ ਸਿਰੇ ਤੋਂ ਨਵਾਂ ਮੋਟਰ ਕੁਨੈਕਸ਼ਨ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮਦਦ ਨਾਲ ਅੱਜ ਚਾਲੂ ਕੀਤਾ ਗਿਆ।

ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸਰਪੰਚ ਹਰਦੀਪ ਸਿੰਘ ਬੌਹੜਾਈ ਨੇ ਕਿਹਾ ਕਿ ਪਿੰਡ ਅੰਦਰ ਜਲ ਸਪਲਾਈ ਵਿਭਾਗ ਵੱਲੋਂ ਬਣਾਈ ਪਾਣੀ ਵਾਲੀ ਟੈਂਕੀ 'ਤੇ ਲੱਗੀ ਮੋਟਰ ਕੁਨੈਕਸ਼ਨ ਤੋਂ ਬਿਨਾਂ ਪਾਣੀ ਦੀ ਸਪਲਾਈ ਦਾ ਕੰਮ ਪਿਛਲੇ ਲੰਮੇ ਅਰਸੇ ਤੋਂ ਰੁਕਿਆ ਹੋਇਆ ਸੀ ਜਿਸ ਕਾਰਨ ਉਨ੍ਹਾਂ ਦੀ ਇਸ ਮੁਸ਼ਕਿਲ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਦਿਆਂ ਪਾਣੀ ਦੀ ਸਪਲਾਈ ਚਾਲੂ ਕਰਕੇ ਸਾਰਿਆਂ ਨੂੰ ਪਾਣੀ ਮੁਹੱਈਆ ਕਰਵਾਇਆ ਗਿਆ।

ਇਸ ਮੌਕੇ ਸ਼ਾਹੂਕਾਰ ਅਜੈਬ ਸਿੰਘ ਬੌਹੜਾਈ, ਚੇਅਰਮੈਨ ਬਲਜਿੰਦਰ ਸਿੰਘ ਬੌਹੜਾਈ, ਜੇਈ ਕੇਬਲਜੀਤ ਸਿੰਘ, ਕਾਂਗਰਸੀ ਆਗੂ ਜਸਵਿੰਦਰ ਸਿੰਘ ਜੱਸੀ, ਪਲਵਿੰਦਰ ਸਿੰਘ ਸੋਮਾ ਅਤੇ ਸਮੂਹ ਗ੍ਰਾਮ ਪੰਚਾਇਤ ਹਾਜ਼ਰ ਸੀ।