ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ

ਪੀਆਰਟੀਸੀ ਦੇ ਸਾਬਕਾ ਉਪ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਨੇ ਲੰਘੇ ਦਿਨੀਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਵਿਖੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਜੋਗਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਹੀ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਹੱਥੋਂ ਦੁਖੀ ਹੋ ਕੇ ਸੂਬੇ ਦੇ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਅਖ਼ਤਿਆਰ ਕਰਨ ਲਈ ਮਜ਼ਬੂਰ ਸਨ। ਹੁਣ ਇੱਕ ਹੋਰ ਕਿਸਾਨ ਬਠਿੰਡਾ ਥਰਮਲ ਪਲਾਂਟ ਨੂੰ ਨਿਲਾਮ ਕਰਨ ਦੇ ਫ਼ੈਸਲੇ ਦੀ ਭੇਟ ਚੜਿ੍ਹਆ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਦੀ ਮੌਤ ਦੀ ਜ਼ਿੰਮੇਵਾਰ ਸਿਰਫ਼ ਅਤੇ ਸਿਰਫ਼ ਕਾਂਗਰਸ ਸਰਕਾਰ ਹੈ, ਜਿਸਨੇ ਅਜਿਹਾ ਬੱਜਰ ਗੁਨਾਹ ਕਰਨ ਤੋਂ ਪਹਿਲਾਂ ਇੱਕ ਵਾਰ ਵੀ ਸੂਬੇ ਦੇ ਲੋਕਾਂ ਬਾਰੇ ਨਹੀਂ ਸੋਚਿਆ। ਚੀਮਾ ਵਿਖੇ ਪਰਿਵਾਰ ਨਾਲ ਦੁੱਖ ਵੰਡਾਉਣ ਸਮੇਂ ਵਿਨਰਜੀਤ ਨੇ ਕਿਹਾ ਕਿ ਉਹ ਅਤੇ ਸ਼੍ਰੋਮਣੀ ਅਕਾਲੀ ਦਲ ਇਸ ਗੱਲ ਲਈ ਵਚਨਵੱਧ ਹੈ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਤਨਦੇਹੀ ਨਾਲ ਹਰ ਕੋਸ਼ਿਸ਼ ਕਰਨਗੇ।