ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ

ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਵਿਖੇ ਸੀਨੀਅਰ ਮੈਂਡੀਕਲ ਅਫ਼ਸਰ ਡਾ.ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰ ਮੇਲ ਤੇ ਫੀਮੇਲ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਸੰਕਟ 'ਚ ਆਪਣੀ ਡਿਊਟੀ ਕਰ ਰਹੇ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਦੇ ਦਰਜਾ-3 ਕਰਮਚਾਰੀ ਮਸਤਾਨ ਸਿੰਘ ਦੀ ਕੁਝ ਵਿਆਕਤੀਆਂ ਵੱਲੋਂ ਕੀਤੀ ਕੁੱਟਮਾਰ ਤੇ ਕੇਸਾਂ ਦੀ ਕੀਤੀ ਬੇਅਦਬੀ ਦੇ ਰੋਸ ਵਜੋਂ ਨਾਅਰੇਬਾਜ਼ੀ ਕਰਦਿਆਂ ਕੁੱਟਮਾਰ ਕਰਨ ਵਾਲੇ ਸਾਰੇ ਵਿਆਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਸ਼ਜਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਕਲਾਲਾ, ਜਸਬੀਰ ਸਿੰਘ ਠੁੱਲੀਵਾਲ, ਗੁਰਦਸ਼ਨ ਸਿੰਘ ਤੇ ਬੂਟਾ ਸਿੰਘ ਖਾਲਸਾ ਨੇ ਕਿਹਾ ਕਿ ਕੋਰੋਨਾ ਸੰਕਟ 'ਚ ਸਿਹਤ ਕਰਮਚਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। 13 ਅਗਸਤ ਨੂੰ ਬਲਾਕ ਮਲੌਦ ਲੁਧਿਆਣਾ ਦਾ ਦਰਜਾ-3 ਕਰਮਚਾਰੀ ਮਸਤਾਨ ਸਿੰਘ ਸਰਕਾਰ ਦੇ ਹੁਕਮਾਂ ਅਨੁਸਾਰ ਆਪਣੇ ਇਲਾਕੇ 'ਚ ਕੋਰੋਨਾ ਦੇ ਸੱਕੀ ਮਰੀਜ਼ਾਂ ਨੂੰ ਜਾਂਚ ਲਈ ਪੇ੍ਰਿਤ ਕਰਨ ਗਿਆ, ਤਾਂ ਉਥੇ ਮੌਜੂਦ ਲੋਕਾਂ ਵੱਲੋਂ ਜਿੱਥੇ ਉਸਦੀ ਕੁੱਟਮਾਰ ਕੀਤੀ ਗਈ, ਉੱਥੇ ਉਸ ਦੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ। ਇਸ ਸਾਰੀ ਘਟਨਾ ਦੀ ਵੀਡੀਓ ਵੀ ਸ਼ੋਸ਼ਲ ਮੀਡੀਆਂ 'ਤੇ ਵਾਇਰਲ ਹੋ ਚੁੱਕੀ ਹੈ, ਜਿਸ 'ਚ ਕੁੱਟਮਾਰ ਕਰਨ ਵਾਲੇ ਸਾਰੇ ਵਿਆਕਤੀ ਸਾਫ਼ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਿਹਤ ਮੰਤਰੀ ਦੇ ਹੁਕਮਾਂ ਤੋਂ ਬਾਅਦ ਪੁਲਿਸ ਨੇ ਇਸ ਘਟਨਾਂ ਦੇ ਜਿੰਮੇਵਾਰ ਕੁਝ ਵਿਅਕਤੀਆਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਗਿਆ ਹੈ, ਪਰ ਕਈ ਵਿਆਕਤੀ ਹਾਲੇ ਵੀ ਪੁਲਿਸ ਗਿ੍ਫ਼ਤਾਰੀ ਤੋਂ ਦੂਰ ਹਨ। ਉਨ੍ਹਾਂ ਇਸ ਘਟਨਾ 'ਚ ਸ਼ਾਮਲ ਸਾਰੇ ਵਿਆਕਤੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸ਼ਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਨਾ ਕੀਤਾ ਗਿਆ, ਤਾਂ ਸਮੁੱਚੇ ਪੰਜਾਬ ਦੇ ਸਿਹਤ ਕਰਮਚਾਰੀ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ। ਇਸ ਮੌਕੇ ਡਾ.ਚੇਤਨਜੀਤ ਕੌਰ, ਕੁਲਜੀਤ ਸਿੰਘ, ਸੰਦੀਪ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਸੁਖਪਾਲ ਕੌਰ, ਅਰਸ਼ਦੀਪ ਕੌਰ, ਰਮਨਦੀਪ ਸ਼ਰਮਾ ਤੇ ਜਰਨੈਲ ਸਿੰਘ ਹਾਜ਼ਰ ਸਨ।