ਮਾਨ ਸਰਕਾਰ ਦੇ ਰਾਜ ਅੰਦਰ ਲੁੱਟ-ਖਸੁੱਟ ਵਧੀ : ਕੁੰਭੜਵਾਲ
ਮਾਨ ਸਰਕਾਰ ਦੇ ਰਾਜ ਅੰਦਰ ਲੁੱਟ ਖਸੁੱਟ ਵਧੀ: ਕੁੰਭੜਵਾਲ
Publish Date: Sun, 16 Nov 2025 04:25 PM (IST)
Updated Date: Sun, 16 Nov 2025 04:29 PM (IST)

- ਸੂਬੇ ਦੇ ਲੋਕ ਕਾਂਗਰਸ ਸਰਕਾਰ ਨੂੰ ਵੇਖਣ ਲਈ ਕਾਹਲੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ੇਰਪੁਰ : ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ’ਚ ਆਈ ਮਾਨ ਸਰਕਾਰ ਨੇ ਤਿੰਨ ਸਾਲਾਂ ਤੋਂ ਵੱਧ ਦਾ ਰਾਜ ਭੋਗਣ ਦੇ ਬਾਵਜੂਦ ਲੋਕਾਂ ਨੂੰ ਲੁੱਟਣਾ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਦਿੱਤਾ। ਅੱਜ ਸਮੁੱਚੇ ਸੂਬੇ ਦੇ ਲੋਕ ‘ਆਪ’ ਸਰਕਾਰ ਨੂੰ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗੇ-ਠੱਗੇ ਮਹਿਸੂਸ ਕਰ ਰਹੇ ਹਨ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸ਼ੇਰਪੁਰ ਦੇ ਸਾਬਕਾ ਚੇਅਰਮੈਨ ਚਮਕੌਰ ਸਿੰਘ ਕੁੰਭੜਵਾਲ ਨੇ ਕਹੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਅੰਦਰ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਅਤੇ ਲੁੱਟ-ਖਸੁੱਟ ਵਧੀ ਹੈ। ਕਤਲੇਆਮ ਫਿਰੌਤੀਆਂ ਦੇ ਦੌਰ ਨੇ ਲੋਕਾਂ ਦੇ ਸਾਹ ਸੂਤ ਕੇ ਰੱਖੇ ਹੋਏ ਹਨ, ਇੰਝ ਲੱਗਦਾ ਹੈ ਜਿਵੇਂ ਪੰਜਾਬ ਅੰਦਰ ਜੰਗਲ ਦਾ ਰਾਜ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵਧ ਰਿਹਾ ਨਸ਼ਿਆਂ ਦਾ ਦੌਰ ਅਤੇ ਸਰਕਾਰੀ ਦਫਤਰਾਂ ਅੰਦਰ ਰਿਸ਼ਵਤਖੋਰੀ ਸਿਖਰਾਂ ’ਤੇ ਪਹੁੰਚ ਚੁੱਕੀ ਹੈ। ਜਦਕਿ ਸਰਕਾਰੀ ਸਕੂਲਾਂ ਵਿੱਚ ਪੂਰੇ ਅਧਿਆਪਕ ਨਾ ਹੋਣ ਕਾਰਨ ਬੱਚਿਆਂ ਦਾ ਭਵਿੱਖ ਦਾਅ ’ਤੇ ਲੱਗਾ ਹੋਇਆ ਹੈ। ਇਸੇ ਤਰ੍ਹਾਂ ਸਰਕਾਰੀ ਹਸਪਤਾਲ ਦਾ ਇੰਨਾ ਮਾੜਾ ਹਾਲ ਹੈ ਕਿ ਲੋਕਾਂ ਨੂੰ ਨਾ ਤਾਂ ਪੂਰੀਆਂ ਦਵਾਈਆਂ ਮਿਲ ਰਹੀਆਂ ਹਨ ਅਤੇ ਨਾ ਹੀ ਡਾਕਟਰ। ਜਿਸ ਕਰ ਕੇ ਪਿੰਡਾਂ ਦੇ ਗ਼ਰੀਬ ਲੋਕ ਮਹਿੰਗੀ ਭਾਅ ਦਾ ਇਲਾਜ ਪ੍ਰਾਈਵੇਟ ਡਾਕਟਰਾਂ ਤੋਂ ਕਰਵਾਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਅੰਦਰ ਕਿਸਾਨ ਮਜ਼ਦੂਰ ਛੋਟਾ ਵਪਾਰੀ ਅਤੇ ਆਮ ਆਦਮੀ ਨੂੰ ਹਰ ਇੱਕ ਸਹੂਲਤ ਦਿੱਤੀ ਜਾਂਦੀ ਰਹੀ ਹੈ। ਇਸੇ ਕਰ ਕੇ ਅੱਜ ਪੰਜਾਬ ਦੇ ਲੋਕ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਅੰਦਰ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ‘ਆਪ’ ਸਰਕਾਰ ਦਾ ਬਿਸਤਰਾ ਗੋਲ ਕਰ ਦੇਵੇਗੀ।