ਆਪ ਸਰਕਾਰ ਆਪਣੇ ਹਰ ਵਾਅਦੇ ’ਤੇ ਖਰਾ ਉਤਰ ਰਹੀ ਹੈ : ਰਾਮ ਤੀਰਥ ਮੰਨਾ
ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ ਤੇ ਖਰਾ ਉਤਰ ਰਹੀ ਹੈ: ਰਾਮ ਤੀਰਥ ਮੰਨਾ
Publish Date: Sat, 04 Apr 2026 05:24 PM (IST)
Updated Date: Sun, 05 Apr 2026 04:05 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਉਤਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ 2022 ਦੇ ਇਲੈੱਕਸ਼ਨ ’ਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ, ਉਹ ਚਾਹੇ ਹਰ ਘਰ ਨੂੰ 600 ਯੂਨਿਟ ਬਿਜਲੀ ਮਾਫ਼ ਕਰਨਾ, ਖੇਤਾਂ ’ਚ ਕਿਸਾਨਾਂ ਨੂੰ ਰਾਤ ਦੀ ਬਜਾਏ ਦਿਨ ਵੇਲੇ ਬਿਜਲੀ ਦੇਣਾ, ਬੀਬੀਆਂ ਨੂੰ ਬੱਸ ਵਿੱਚ ਸਫ਼ਰ ਫਰੀ, 10 ਲੱਖ ਰੁਪਏ ਤੱਕ ਦਾ ਇਲਾਜ, ਨਸ਼ਾ ਮੁਕਤ ਪੰਜਾਬ ਬਣਾਉਣਾ, ਜਰਨਲ ਕੈਟਾਗਰੀ ਨਾਲ ਕੀਤੇ ਹੋਏ ਹਰ ਵਾਅਦੇ ਨੂੰ ਪੂਰਾ ਕੀਤਾ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਜਨਰਲ ਔਰਤਾਂ ਨੂੰ 1000 ਰੁਪਏ ਅਤੇ ਐਸਸੀ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ, ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ, ਪੰਜਾਬ ਦੇ ਬੱਚਿਆਂ ਲਈ ਵਧੀਆ ਅਤੇ ਯੂਨੀਵਰਸਿਟੀਆਂ ਬਣਾ ਕੇ ਦੇਣ ਦਾ ਵਾਅਦਾ, ਪਿੰਡਾਂ ਸ਼ਹਿਰਾਂ ’ਚ ਸਿਹਤ ਦੀ ਦੇਖਭਾਲ ਅਤੇ ਫਿਟਨਸ ਲਈ ਯੋਗਾ ਦੀਆਂ ਕਲਾਸਾਂ ਲਗਵਾਉਣੀਆਂ ਆਦਿ ਵਾਅਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਜੇਕਰ ਅਸੀਂ ਭਗਵੰਤ ਮਾਨ ਵੱਲੋਂ ਕੀਤੇ ਹੋਏ ਕੰਮਾਂ ਨੂੰ ਹਰ ਘਰ ਤੱਕ ਪਹੁੰਚਾ ਦਿੱਤਾ ਤਾਂ 2027 ’ਚ ਕੋਈ ਵੀ ਰਾਜਨੀਤਿਕ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕੇਗੀ।