ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸਾਂ ਤਹਿਤ ਜ਼ਿਲ੍ਹੇ ਦੇ ਖ੍ਰੀਦ ਕੇਂਦਰਾਂ 'ਚ ਪ੍ਰਬੰਧਾਂ ਨੂੰ ਪੂਰਾ ਮੁਕੰਮਲ ਕੀਤਾ ਗਿਆ ਤੇ ਜ਼ਿਲ੍ਹੇ ਦੇ ਸਮੁੱਚੇ ਖ੍ਰੀਦ ਕੇਂਦਰਾਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰਰੇਸ਼ਾਨੀ ਨਹੀਂ ਆ ਰਹੀ ਹੈ ਤੇ ਝੋਨੇ ਦੀ ਆਮਦ ਲਗਾਤਾਰ ਹੋ ਰਹੀ ਹੈ।

ਬਾਕਸ ਨਿਊਜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਧਨੌਲਾ ਦੇ ਸਕੱਤਰ ਜਸਵੀਰ ਸਿੰਘ ਸਮਾਓ ਨੇ ਦੱਸਿਆ ਕਿ ਮਾਰਕੀਟ ਕਮੇਟੀ ਧਨੌਲਾ ਅੰਦਰ ਖ੍ਰੀਦ ਪ੍ਰਬੰਧ ਸੁਚਾਰੂ ਢੰਗ ਦੇ ਨਾਲ ਚੱਲ ਰਹੇ ਹਨ। ਮਾਰਕੀਟ ਕਮੇਟੀ ਧਨੌਲਾ ਅੰਦਰ 1 ਮੁੱਖ ਜਾਰਡ ਤੇ 16 ਖ੍ਰੀਦ ਕੇਂਦਰ ਹਨ। ਇਸ ਤੋਂ ਇਲਾਵਾ 35 ਆਰਜੀ ਖ੍ਰੀਦ ਕੇਂਦਰ ਬਣਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖ੍ਰੀਦ ਕੇਂਦਰਾਂ 'ਚ ਹੁਣ ਤੱਕ 12,655 ਐਮਟੀ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਤੋਂ ਇਲਾਵਾ 11,501 ਐਮਟੀ ਝੋਨੇ ਦੀ ਖ੍ਰੀਦ ਅਤੇ 67.10 ਐਮਟੀ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਧਨੌਲਾ ਅੰਦਰ ਆਉਣ ਵਾਲੇ ਖ੍ਰੀਦ ਕੇਂਦਰਾਂ 'ਚ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕੀਤਾ ਗਿਆ ਹੈ ਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

-ਬਾਕਸ ਨਿਉਜ

ਇਸ ਸਬੰਧੀ ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਬਾਂਸਲ ਨੇ ਕਿਹਾ ਕਿ ਮਾਰਕੀਟ ਕਮੇਟੀ ਧਨੌਲਾ ਅੰਦਰ ਆਉਣ ਵਾਲੇ ਖ੍ਰੀਦ ਕੇਂਦਰਾਂ 'ਚ ਪ੍ਰਬੰਧ ਪੂਰੀ ਤਰ੍ਹਾਂ ਦੇ ਨਾਲ ਮੁਕੰਮਲ ਹਨ ਤੇ ਕਿਸਾਨਾਂ ਨੂੰ ਕੋਈ ਸਮੱਸਿਆ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਅਨਾਜ ਮੰਡੀਆ 'ਚ ਪਾਣੀ, ਬਾਥਰੂਮ, ਪਖਾਨੇ, ਲਾਇਟਾਂ, ਮਾਸਕ ਆਦਿ ਦਾ ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਤਾਂ ਉਨ੍ਹਾਂ ਦੀ ਸਮੱਸਿਆ ਦਾ ਮੌਕੇ 'ਤੇ ਹੱਲ ਕੀਤਾ ਜਾ ਸਕੇ।